Saturday, April 12, 2025

Chandigarh

ਅੱਜ ਪੰਜਾਬ 'ਚ ਕੋਰੋਨਾ ਨਾਲ 197 ਮੌਤਾਂ ਤੇ 8347 ਕੇਸ ਆਏ ਸਾਹਮਣੇ

May 13, 2021 09:33 AM
SehajTimes

ਚੰਡੀਗੜ੍ਹ: ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਨਾਲ 197 ਲੋਕਾਂ ਦੀ ਮੌਤ ਹੋ ਗਈ ਅਤੇ 8,347 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 324 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 9,736 ਮਰੀਜ਼ਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ। ਇਸ ਸਮੇਂ ਰਾਜ ਵਿੱਚ 79,963 ਕੇਸਐਕਟਿਵ ਹਨ। ਪੰਜਾਬ ਵਿੱਚ ਹੁਣ ਤੱਕ 4,67,539 ਮਰੀਜ਼ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ। ਇਸ ਤੋਂ ਇਲਾਵਾ 3,76,465 ਮਰੀਜ਼ ਸਿਹਤਯਾਬ ਹੋ ਚੁਕੇ ਹਨ। ਪੰਜਾਬ ਅੰਦਰ ਮੌਤਾਂ ਦਾ ਕੁੱਲ੍ਹ ਅੰਕੜਾ 11,111 ਹੋ ਗਿਆ ਹੈ।
ਬੁੱਧਵਾਰ ਨੂੰ ਲੁਧਿਆਣਾ 'ਚ 28, ਪਟਿਆਲਾ ਅਤੇ ਬਠਿੰਡਾ ਵਿਚ 20-20, ਅੰਮ੍ਰਿਤਸਰ ਵਿਚ 19, ਸੰਗਰੂਰ ਵਿਚ 14, ਮੁਕਤਸਰ ਅਤੇ ਜਲੰਧਰ ਵਿਚ 9-9, ਕਪੂਰਥਲਾ, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਵਿਚ 8-8, ਗੁਰਦਾਸਪੁਰ, ਮਾਨਸਾ ਅਤੇ ਮੁਹਾਲੀ ਵਿਚ 7-7, ਰੋਪੜ ਅਤੇ ਨਵਾਂ ਸ਼ਹਿਰ ਵਿਚ 6-6, ਫਰੀਦਕੋਟ, ਬਰਨਾਲਾ, ਤਰਨਤਾਰਨ ਅਤੇ ਫਤਿਹਗੜ ਸਾਹਿਬ ਵਿਚ 4, ਪਠਾਨਕੋਟ ਵਿਚ 3 ਅਤੇ ਫਿਰੋਜ਼ਪੁਰ ਵਿਚ 2 ਦੀ ਮੌਤ ਹੋ ਚੁਕੀ ਹੈ।
ਰਾਜ ਵਿੱਚ ਹੁਣ ਤੱਕ 11,111 ਵਿਅਕਤੀਆਂ ਦੀ ਲਾਗ ਕਾਰਨ ਮੌਤ ਹੋ ਚੁੱਕੀ ਹੈ।ਦੇਸ਼ ਵਿੱਚ ਹਰ ਰੋਜ਼ ਮਹਾਂਮਾਰੀ ਦੇ ਕਾਰਨ ਚਾਰ ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ਰਹੇ ਹਨ। ਹਾਲਾਂਕਿ, ਪਿਛਲੇ ਹਫਤੇ ਦੇ ਮੁਕਾਬਲੇ ਕੋਰੋਨਾ ਮਾਮਲਿਆਂ ਦੀ ਗਤੀ ਥੋੜੀ ਜਿਹੀ ਘਟੀ ਹੈ। ਮਹਾਰਾਸ਼ਟਰ ਵਿੱਚ, ਕੋਰੋਨਾ ਦੀ ਗਤੀ ਇੱਕ ਵਾਰ ਫਿਰ ਵਧੀ ਹੈ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਲਾਗ ਦੀ ਦਰ ਅਤੇ ਮੌਤ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ। ਯੂਪੀ ਵਿੱਚ, ਬੀਤੇ ਕੱਲ੍ਹ ਸੰਕਰਮਣ ਦੇ ਨਵੇਂ ਮਾਮਲੇ 20 ਹਜ਼ਾਰ ਤੋਂ ਵੀ ਘੱਟ ਆਏ, ਪਰ ਮੌਤਾਂ ਦਾ ਰਿਕਾਰਡ ਟੁੱਟ ਗਿਆ।

Have something to say? Post your comment

 

More in Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ 15 ਅਪ੍ਰੈਲ 2025 ਤੱਕ ਵੈਬਸਾਈਟ https://pminternship.mca.gov.in ਤੇ ਹੋ ਸਕਦਾ ਹੈ ਅਪਲਾਈ

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ