Thursday, September 19, 2024

Sports

ਪਿੰਡਾਂ ਵਿੱਚ ਖੇਡ ਮੇਲੇ ਸ਼ੁਰੂ ਹੋਣੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ: ਜੋੜੇਮਾਜਰਾ 

August 28, 2024 08:18 PM
SehajTimes

ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕਰ ਰਹੀ ਕੰਮ 

ਕੈਬਨਟ ਮੰਤਰੀ ਚੇਤਨ ਸਿੰਘ ਜੌੜੇ ਮਾਜਰਾ ਨੇ ਪਿੰਡ ਸੌਂਢਾ ਵਿਖੇ ਕਰਾਏ 23ਵੇਂ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

ਪਿੰਡ ਸੌਂਢਾ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ

ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਬਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਪਿੰਡਾਂ ਵਿੱਚ ਸ਼ੁਰੂ ਹੋਣ ਵਾਲੇ ਖੇਡ ਮੇਲੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣਨਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਸਰਦਾਰ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਪਿੰਡ ਸੌਂਢਾ ਵਿਖੇ ਨੌਜਵਾਨ ਸਭਾ, ਗੁਗਾ ਮਾੜੀ ਕਮੇਟੀ ਤੇ ਨਗਰ ਪੰਚਾਇਤ ਵੱਲੋਂ ਕਰਵਾਏ ਗਏ 23ਵੈ ਕਬੱਡੀ ਕੱਪ ਦੌਰਾਨ ਖਿਡਾਰੀਆਂ ਨਾਲ ਜਾਣ ਪਛਾਣ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ।
 
 
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲਿਆਉਣ ਲਈ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਤੀਜਾ ਸੀਜਨ ਸ਼ੁਰੂ ਹੋ ਰਿਹਾ ਹੈ ਜੋ ਇਸ ਗੱਲ ਦਾ ਗਵਾਹ ਹੈ ਕਿ ਸਾਡੇ ਨੌਜਵਾਨ ਵੱਧ ਚੜ ਕੇ ਖੇਡ ਮੈਦਾਨਾਂ ਵਿੱਚ ਆ ਰਹੇ ਹਨ ਅਤੇ ਸੂਬੇ ਦਾ ਨਾਮ ਵਿਸ਼ਵ ਭਰ ਵਿੱਚ ਉੱਚਾ ਕਰ ਰਹੇ ਹਨ। 
ਸਰਦਾਰ ਜੌੜੇ ਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵੀ ਖੇਡਾਂ ਵਿੱਚ ਵਧੀਆ ਨਾਵਣਾ ਖੱਟਣ ਵਾਲੇ ਖਿਡਾਰੀਆਂ ਨੂੰ ਉੱਚ ਪਦਵੀਆਂ ਦੇ ਕੇ ਸਨਮਾਨਿਆ ਹੈ ਅਤੇ ਹੁਣ ਵੀ ਜਿਹੜੇ ਵੀ ਖਿਡਾਰੀ ਸੂਬੇ ਦਾ ਨਾਮ ਦੁਨੀਆਂ ਵਿੱਚ ਰੌਸ਼ਨ ਕਰਨਗੇ ਉਹਨਾਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਉੱਚ ਅਹੁਦੇ  ਦਿੱਤੇ ਜਾਣਗੇ।
 
 
ਉਹਨਾਂ ਹੋਰ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਤਕਰੀਬਨ 47 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਨਾਂ ਵਿੱਚ ਵੱਡੀ ਗਿਣਤੀ ਖਿਡਾਰੀਆਂ ਦੀ ਵੀ ਹੈ। ਉਹਨਾਂ ਹੋਰ ਕਿਹਾ ਕਿ ਅੱਜ ਦੇ ਦੌਰ ਵਿੱਚ ਖੇਡਾਂ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਸਮਾਜਿਕ ਲਾਣਤਾਂ ਤੋਂ ਦੂਰ ਰਹਿ ਸਕਦੇ ਹਨ। 
ਕੈਬਨਟ ਮੰਤਰੀ ਜੋੜੇ ਮਾਜਰਾ ਨੇ ਨੌਜਵਾਨ ਪੀੜੀ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਖੇਡਾਂ ਇੱਕ ਅਜਿਹਾ ਖੇਤਰ ਹਨ ਜਿਸ ਨਾਲ ਜੁੜ ਕੇ ਜਿੱਥੇ ਸਮਾਜ ਵਿੱਚ ਫੈਲੀ ਨਸ਼ਿਆਂ ਦੀ ਲਾਹਣਤ ਦਾ ਖਾਤਮਾ ਕੀਤਾ ਜਾ ਸਕਦਾ ਹੈ ਉਥੇ ਹੀ ਨੌਜਵਾਨ ਆਪਣਾ ਭਵਿੱਖ ਵੀ ਰੌਸ਼ਨ ਕਰ ਸਕਦੇ ਹਨ ਇਸ ਲਈ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਤਾਂ ਜੋ ਸਾਡਾ ਸੂਬਾ ਹਰੇਕ ਪੱਖੋਂ ਵਿਕਸਿਤ ਸੂਬਾ ਬਣ ਸਕੇ। 
 
 
ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਅੱਜ ਸਾਡੇ ਪੰਜਾਬੀ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਦਕਾ ਹੀ ਅੱਜ ਓਲੰਪਿਕ ਖੇਡਾਂ ਵਿੱਚ ਹਾਕੀ ਦੀ ਟੀਮ ਵੱਲੋਂ ਕਾਸੀ ਦਾ ਤਗਮਾ ਜਿੱਤਿਆ ਗਿਆ ਹੈ। ਜਿਸ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾ ਰਹੀ ਹੈ ਅਤੇ ਖਿਡਾਰੀਆਂ ਦੀ ਸਹੂਲਤ ਲਈ ਹੋਰ ਇੰਤਜ਼ਾਮ ਵੀ ਕੀਤੇ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਪੀੜੀ ਖੇਡਾਂ ਦੇ ਖੇਤਰ ਵਿੱਚ ਦਿਨ ਦੂਣੀ ਰਾਤ ਚੌਗਣੀ ਤਰੱਕੀ ਕਰ ਸਕੇ। ਉਹਨਾਂ ਇਸ ਮੌਕੇ ਕੈਬਨਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਪਿੰਡ ਸੌਂਢਾ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ।
 
ਇਸ ਮੌਕੇ ਚੈਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ੍ਰੀ ਅਜੇ ਸਿੰਘ ਲਿਬੜਾ, ਗੁਰਪ੍ਰੀਤ ਸਿੰਘ ਜੀਪੀ ਸਾਬਕਾ ਵਿਧਾਇਕ ਬਸੀ ਪਠਾਣਾਂ,  ਚੈਅਰਮੈਨ ਮਾਰਕੀਟ ਕਮੇਟੀ ਗੁਰਵਿੰਦਰ ਸਿੰਘ ਢਿੱਲੋਂ, ਕਲੱਬ ਪ੍ਰਧਾਨ ਹਰਵਿੰਦਰ ਸਿੰਘ ਨੱਪੀ , ਸਤੀਸ਼ ਲਟੋਰ, ਕੌਂਸਲਰ ਜਸਬੀਰ ਸਿੰਘ ਜੱਸੀ, ਅਸੀਸ ਅੱਤਰੀ, ਕੁਲਦੀਪ ਸਿੰਘ ਸੌਂਢਾ, ਪਰਵਿੰਦਰ ਸਿੰਘ ਸੌਂਢਾ, ਤੀਰਥ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਪੰਜੋਲਾ, ਰਵਿੰਦਰ ਸਿੰਘ ਸੌਂਢਾ, ਗੁਰਜੀਤ ਸਿੰਘ, ਸੁਭਾਸ਼ ਸੂਦ, ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।
 
 
 

Have something to say? Post your comment

 

More in Sports

ਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 03 ਅਥਲੈਟਿਕਸ ਲੜਕੇ ਪਹਿਲਾ,ਦੂਜਾ ਅਤੇ ਤੀਜਾ ਸਥਾਨ ਕੀਤਾ ਹਾਸਲ 

ਡੇਰਾਬਸੀ ਦੀ ਸੁਸ਼ਮਾ ਬਾਜਵਾ ਬਣੀ ਦੇਸ਼ ਦਾ ਮਾਣ ਕਿਰਗਿਸਤਾਨ ਵਿਖੇ ਹੋਈ ਕੈਟਲਬੈੱਲ 

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 21 ਸਤੰਬਰ ਤੋਂ 25 ਸਤੰਬਰ ਤੱਕ

"ਖੇਡਾਂ ਵਤਨ ਪੰਜਾਬ ਦੀਆਂ" ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵੱਡਾ ਕਦਮ: ਵਿਧਾਇਕ ਹੈਪੀ

ਅੰਤਰ ਰਾਸ਼ਟਰੀ ਗੋਲਡ ਮੈਡਲ ਜਿੱਤਣ ਤੇ ਗੁਰਜੀਤ ਕੌਰ ਦਾ ਭਰਵਾਂ ਸੁਆਗਤ

ਜੋਨ ਜੋਗਾ ਦੀ ਤਿੰਨ ਰੋਜ਼ਾ ਅਥਲੈਟਿਕ ਮੀਟ ਸ਼ੁਰੂ

ਸ.ਮਿ.ਸ. ਖੇੜੀ ਗੁੱਜਰਾਂ ਨੇ ਤਾਈਕਵਾਂਡੋ ਵਿੱਚ ਇੱਕ ਗੋਲਡ ਇੱਕ ਸਿਲਵਰ ਅਤੇ ਤਿੰਨ ਬਰਾਊਂਜ਼ ਮੈਡਲ ਹਾਸਲ ਕੀਤੇ

ਖੇਡਾਂ ਵਤਨ ਪੰਜਾਬ ਦੀਆਂ-2024 ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕ ਛਾਏ