Friday, September 20, 2024

Chandigarh

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਖਰੜ ਬਲਾਕ ਦੇ ਪਿੰਡ ਰਸਨਹੇੜੀ ਵਿਖੇ 30 ਅਗਸਤ ਨੂੰ ਲੱਗੇਗਾ ਕੈਂਪ

August 29, 2024 02:18 PM
SehajTimes

ਲੋਕਾਂ ਦੀਆਂ ਸਰਕਾਰ ਨਾਲ ਸਬੰਧਤ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਨਾ ਸਰਕਾਰ ਦੀ ਪਹਿਲ ਕਦਮੀ: ਐਸ.ਡੀ.ਐਮ ਗੁਰਮੰਦਰ ਸਿੰਘ

ਖਰੜ : ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਬਲਾਕ ਖਰੜ ਵਿੱਚ ਪੈਂਦੇ ਛੇ ਪਿੰਡਾਂ ਦਾ ਇੱਕ ਵਿਸ਼ੇਸ਼ ਕੈਂਪ ਪਿੰਡ ਰਸਨਹੇੜੀ ਵਿਖੇ 30 ਅਗਸਤ ਨੂੰ ਸਵੇਰੇ 10.00 ਤੋਂ ਦੁਪਿਹਰ 01.00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਪਿੰਡ ਗੱਬੇ ਮਾਜਰਾ, ਤੋਲੇਮਾਜਰਾ, ਤ੍ਰਿਪੜੀ, ਮਗਰ, ਰਸਨਹੇੜੀ ਅਤੇ ਨੱਗਲ ਫੈਜਗੜ੍ਹ ਪਿੰਡਾਂ ਦੇ ਵਸਨੀਕ ਆਪਣੀਆਂ ਮੁਸਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸ੍ਰੀ ਗੁਰਮੰਦਰ ਸਿੰਘ  ਵੱਲੋਂ  ਦੱਸਿਆ ਗਿਆ ਕਿ ਇਸ ਕੈਂਪ ਵਿੱਚ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਕੇ ‘ਤੇ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਕੈਪਾਂ ਨਾਲ ਉਨ੍ਹਾ ਲੋਕਾਂ ਨੂੰ ਬਹੁਤ ਜਿਆਦਾ ਫਾਇਦਾ ਹੋਵੇਗਾ, ਜਿਹੜੇ ਆਪਣੇ ਰੋਜ਼-ਮਰ੍ਹਾ ਦੇ ਕੰਮਾਂ ਕਾਰਨ ਦਫਤਰਾਂ ਵਿਚ ਨਹੀਂ ਪਹੁੰਚ ਸਕਦੇ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਪੰਜਾਬ ਸਰਕਾਰ ਵੱਲੋਂ ਲਗਾਏ ਇਸ ਕੈਂਪ ਦਾ ਵਧ ਤੋਂ ਵਧ ਲਾਭ ਲੈਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜੋ ਸੇਵਾਵਾਂ ਮੁੱਖ ਤੌਰ 'ਤੇ ਦਿੱਤੀਆਂ ਜਾਂਦੀਆਂ ਹਨ, ਉਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਐਸ.ਸੀ., ਬੀ.ਸੀ., ਓ.ਬੀ.ਸੀ ਅਤੇ ਜਨਰਲ ਜਾਤੀ ਦੇ ਸਰਟੀਫਿਕੇਟ ਅਤੇ ਵਸਨੀਕ (ਨਿੱਜੀ) ਸਰਟੀਫ਼ਿਕੇਟ, ਮਾਸਿਕ ਸਹਾਇਤਾ ਸਕੀਮਾਂ (ਬੁਢਾਪਾ ਪੈਨਸ਼ਨਾਂ ਆਦਿ), ਵਿਆਹ ਰਜਿਸਟ੍ਰੇਸ਼ਨ, ਐਫੀਡੇਵਿਟ ਤਸਦੀਕ, ਮਾਲ ਰਿਕਾਰਡਾਂ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਦੀ ਸੇਵਾ), ਭਰ ਰਹਿਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਜਨਰੇਸ਼ਨ, ਦਸਤਾਵੇਜ਼ਾਂ ਦੀ ਕਾਊਂਟਰਸਾਈਨਿੰਗ, ਮੁਆਵਜ਼ੇ ਦੇ ਬਾਂਡ, ਬਾਰਡਰ ਸਰਟੀਫਿਕੇਟ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ.ਆਈ. ਦੇ ਦਸਤਾਵੇਜ਼ਾਂ 'ਤੇ ਕਾਊਂਟਰ ਦਸਤਖਤ, ਪੁਲਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ), ਉਸਾਰੀ ਮਜ਼ਦੂਰਾਂ/ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਰਜਿਸਟ੍ਰੇਸ਼ਨਦਾ ਨਵੀਨੀਕਰਨ, ਆਮਦਨ ਅਤੇ ਸੰਪਤੀ ਸਰਟੀਫਿਕੇਟ (ਈ.ਡਬਲਯੂ. ਐੱਸ. ), ਸ਼ਗਨ ਸਕੀਮ (ਕੇਸ ਦੀ ਮਨਜ਼ੂਰੀ ਲਈ), ਅਪੰਗਤਾ ਸਰਟੀਫਿਕੇਟ/ਯੂ ਡੀ ਆਈ ਡੀ ਕਾਰਡ, ਬਿਜਲੀ ਬਿੱਲ ਦਾ ਭੁਗਤਾਨ (ਪਾਵਰ) ਅਤੇ ਪੇਂਡੂ ਖੇਤਰ ਸਰਟੀਫਿਕੇਟ (ਪੇਂਡੂ) ਆਦਿ ਸ਼ਾਮਿਲ ਹਨ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ