ਰਾਗੁ ਸੋਰਠਿ
ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥ ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥
रागु सोरठि
बाणी भगत भीखन की ੴ सतिगुर प्रसादि ॥ ऐसा नामु रतनु निरमोलकु पुंनि पदारथु पाइआ ॥ अनिक जतन करि हिरदै राखिआ रतनु न छपै छपाइआ ॥१॥ हरि गुन कहते कहनु न जाई ॥ जैसे गूंगे की मिठिआई ॥१॥ रहाउ ॥ रसना रमत सुनत सुखु स्रवना चित चेते सुखु होई ॥ कहु भीखन दुइ नैन संतोखे जह देखां तह सोई ॥२॥२॥
Translation in English:-
Raag Sorat’h, The Word Of Devotee Bheekhan Jee: One Universal Creator God. By The Grace Of The True Guru: Such is the Naam, the Name of the Lord, the invaluable jewel, the most sublime wealth, which I have found through good deeds. By various efforts, I have enshrined it within my heart; this jewel cannot be hidden by hiding it. ||1|| The Glorious Praises of the Lord cannot be spoken by speaking. They are like the sweet candies given to a mute. ||1||Pause|| The tongue speaks, the ears listen, and the mind contemplates the Lord; they find peace and comfort. Says Bheekhan, my eyes are content; wherever I look, there I see the Lord. ||2||2||
ਪੰਜਾਬੀ ਵਿੱਚ ਵਿਆਖਿਆ :-
ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧। (ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ)।੧।ਰਹਾਉ। (ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! (ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।੨।੨।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ