Thursday, November 21, 2024

Malwa

ਸਫ਼ਾਈ ਕਰਮਚਾਰੀਆਂ ਸਬੰਧੀ ਬੇਨਿਯਮੀਆਂ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਐਮ.ਵੈਂਕਟੇਸ਼ਨ

August 30, 2024 12:19 PM
SehajTimes

ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ 

 
ਫ਼ਤਹਿਗੜ੍ਹ ਸਾਹਿਬ : ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਐਮ. ਵੈਂਕਟੇਸ਼ਨ ਨੇ ਇੱਥੇ ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਨਾਲ ਸਬੰਧਤ ਠੇਕੇਦਾਰਾਂ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ਬਾਬਤ ਸਖ਼ਤ ਕਾਰਵਾਈ ਕੀਤੀ ਜਾਵੇ। ਸ਼੍ਰੀ ਐਮ. ਵੈਂਕਟੇਸ਼ਨ ਨੇ ਕਿਹਾ ਕਿ ਦੇਸ਼ ਨੂੰ ਸਵੱਛ ਬਣਾਉਣ ਵਾਲੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਸਫ਼ਾਈ ਕਰਮਚਾਰੀਆਂ ਨੂੰ ਵਰਦੀ, ਸਮੇਂ ਸਿਰ ਤਨਖਾਹ, ਸਿਹਤ ਸਹੂਲਤਾਂ ਅਤੇ ਕੰਮ ਲਈ ਉਪਕਰਨ ਮੁਹੱਈਆ ਕਰਵਾਉਣ ਸਮੇਤ ਜਿਨ੍ਹਾਂ ਕਰਮਚਾਰੀਆਂ ਨੂੰ ਆਪਣੇ ਬੈਂਕ ਖਾਤੇ ਸਬੰਧੀ ਕੇ.ਵਾਈ.ਸੀ ਆਦਿ ਦੀ ਸਮੱਸਿਆ ਹੈ, ਨੂੰ ਵੀ ਹੱਲ ਕਰਵਾਇਆ ਜਾਵੇ। ਚੇਅਰਮੈਨ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਆਪਣੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਸਬੰਧੀ ਕਮਿਸ਼ਨ ਦੇ ਨੰਬਰ 011-24648924 'ਤੇ ਸੰਪਰਕ ਕਰ ਸਕਦੇ ਹਨ। ਚੇਅਰਮੈਨ ਐਮ. ਵੈਂਕਟੇਸ਼ਨ ਨੇ ਠੇਕਾ ਅਧਾਰਤ ਸਫ਼ਾਈ ਕਰਮਚਾਰੀਆਂ ਤੋਂ ਉਹਨਾਂ ਨੂੰ ਮਿਲਦੀ ਤਨਖਾਹ ਤੇ ਉਜਰਤਾਂ ਬਾਰੇ ਪਤਾ ਕੀਤਾ। ਉਹਨਾਂ ਨੂੰ ਬੈਂਕ ਵੱਲੋਂ ਖਾਤਿਆਂ ਵਿੱਚ ਪੈਸੇ ਆਉਣ ਬਾਬਤ ਮੋਬਾਈਲ ਫ਼ੋਨ ਉਤੇ ਆਏ ਸੁਨੇਹੇ ਵੀ ਦੇਖੇ। ਉਹਨਾਂ ਕਿਹਾ ਕਿ ਜਿਹੜਾ ਵੀ ਠੇਕੇਦਾਰ ਜੇਕਰ ਨਿਯਮਾਂ ਮੁਤਾਬਕ ਕੰਮ ਨਹੀਂ ਕਰ ਰਿਹਾ ਉਸ ਦਾ ਠੇਕਾ ਰੱਦ ਕੀਤਾ ਜਾਵੇ, ਖ਼ਾਸ ਤੌਰ ਉੱਤੇ ਘੱਟ ਉਜਰਤਾਂ ਦੇਣ ਵਾਲੇ ਠੇਕੇਦਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰਮਚਾਰੀਆਂ ਦੇ ਵੱਖ ਵੱਖ ਫੰਡਾਂ ਦੇ ਮਸਲੇ ਹੱਲ ਕੀਤੇ ਜਾਣ।
 
ਚੇਅਰਮੈਨ ਨੇ ਇਹ ਵੀ ਹਦਾਇਤ ਕੀਤੀ ਕਿ ਕਰਮਚਾਰੀਆਂ ਦੇ ਆਈ.ਡੀ. ਕਾਰਡ ਵਿੱਚ ਈ. ਐੱਸ.ਆਈ. ਅਤੇ ਈ.ਪੀ.ਐੱਫ. ਨੰਬਰ ਦਰਜ ਜ਼ਰੂਰ ਕੀਤਾ ਜਾਵੇ। ਇਸ ਦੇ ਨਾਲ-ਨਾਲ ਸਫ਼ਾਈ ਕਰਮਚਾਰੀਆਂ ਨੂੰ ਆਊਟਸੋਰਸ ਤੋਂ ਸਿੱਧਾ ਠੇਕੇ ਉੱਤੇ ਤਬਦੀਲ ਕਰਨ ਤੇ ਅੱਗੇ ਉਹਨਾਂ ਨੂੰ ਪੱਕੇ ਕਰਨ ਬਾਬਤ ਵੀ ਲੋੜੀਂਦੀ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। 
ਸਾਰੇ ਕਾਰਜ ਸਾਧਕ ਅਫ਼ਸਰਾਂ ਇਹ ਸਰਟੀਫਿਕੇਟ ਦੇਣ ਲਈ ਵੀ ਕਿਹਾ ਗਿਆ ਕਿ ਕੋਈ ਵੀ ਸਫ਼ਾਈ ਸੇਵਕ ਡਰਾਈਵਰ ਦਾ ਕੰਮ ਨਹੀਂ ਕਰ ਰਿਹਾ ਹੈ। ਐਮ.ਵੈਂਕਟੇਸ਼ਨ ਨੇ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ  ਵਿਖੇ ਸਫ਼ਾਈ ਸੇਵਕ ਵਜੋਂ ਸੇਵਾ ਨਿਭਾਅ ਰਹੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਉਨ੍ਹਾਂ ਨੇ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਮੁਸ਼ਕਲਾਂ ਦੇ ਹੱਲ ਸਬੰਧੀ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਚੇਅਰਮੈਨ ਐਮ ਵੈਂਕਟੇਸਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਜ਼ਿਲ੍ਹੇ ਦੇ ਕਰਮਚਾਰੀਆਂ ਨੂੰ ਮੁੱਹਈਆ ਕਰਵਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਹੈ ਤਾਂ ਉਸ ਦਾ ਹੱਲ ਵੀ ਨਿਯਮਾਂ ਮੁਤਾਬਕ ਫੌਰੀ ਕੀਤਾ ਜਾਵੇਗਾ। ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। 
 
ਮੀਟਿੰਗ ਤੋਂ ਪਹਿਲਾਂ ਚੇਅਰਮੈਨ ਨੂੰ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। 
 
ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਐਮ. ਵੈਂਕਟੇਸ਼ਨ ਦੇ ਨਾਲ ਸ਼੍ਰੀ ਸ਼ਸ਼ਾਂਕ ਸਿੰਘ ਪੀ.ਪੀ.ਐੱਸ., ਡਾ. ਦੀਪਕ ਜਯੋਤੀ, ਨਿਹਾਰਿਕਾ ਕਮਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਐੱਸ.ਪੀ. ਸ਼੍ਰੀ ਰਾਕੇਸ਼ ਯਾਦਵ, ਜ਼ਿਲ੍ਹਾ ਨਿਆਂ ਤੇ ਅਧਿਕਾਰਤਾ ਅਫ਼ਸਰ ਸ਼੍ਰੀ ਮੁਕੁਲ ਗੌਤਮ, ਸਮੂਹ ਕਾਰਜ ਸਾਧਕ ਅਫ਼ਸਰਾਂ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਅਤੇ ਸਫ਼ਾਈ ਕਰਮਚਾਰੀ ਮੌਜੂਦ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ