Thursday, September 19, 2024

Chandigarh

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

August 30, 2024 03:03 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਪਿੰਡ ਗੱਟਾ ਮੁੰਡੀ ਕਾਸੂ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਹੈ।ਬੀਤੇ ਸਾਲ ਜੁਲਾਈ ਮਹੀਨੇ ਵਿੱਚ ਇਸ ਥਾਂ ‘ਤੇ ਲਗਭੱਗ 1000 ਫੁੱਟ ਚੌੜਾ ਪਾੜ੍ਹ ਪੈ ਗਿਆ ਸੀ, ਜਿਸ ਨਾਲ 30-35 ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਅਤੇ ਲੋਕ ਪ੍ਰਭਾਵਿਤ ਹੋਏ ਸਨ।ਉਸ ਸਮੇਂ ਸੰਤ ਸੀਚੇਵਾਲ ਦੀ ਸਰਪ੍ਰਸਤੀ ‘ਚ ਸੰਗਤਾਂ ਨੇ ਕਾਰ ਸੇਵਾ ਕਰਕੇ ਇਸ ਬੰਨ੍ਹ ਨੂੰ ਪੂਰ ਲਿਆ ਸੀ।

ਵਰਣਨਯੋਗ ਹੈ ਕਿ ਤਾਜ਼ੀ ਸਥਿਤੀ ਅਨੁਸਾਰ ਇਹ ਬੰਨ੍ਹ ਕਮਜ਼ੋਰ ਹੋ ਚੁੱਕਾ ਸੀ, ਜਿਸ ਦੀ ਮੁੜ ਮੁਰੰਮਤ ਦੀ ਲੋੜ ਸੀ। ਹੁਣ ਦੁਬਾਰਾ ਸੰਤ ਸੀਚੇਵਾਲ ਤੇ ਸੰਗਤਾਂ ਵੱਲੋਂ ਧੁੱਸੀ ਬੰਨ ਅਤੇ ਧੱਕਾ ਬਸਤੀ ਵਿਖੇ ਮਿੱਟੀ ਪਾਉਣ ਦਾ ਕੰਮ ਆਰੰਭਿਆ ਗਿਆ ਹੈ ਤਾਂ ਜੋ 30-35 ਪਿੰਡਾਂ ਦੀਆਂ ਫਸਲਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਸਪੀਕਰ ਸੰਧਵਾਂ ਨੇ ਇਸ ਕਾਰਜ ਲਈ ਟਰੈਕਟਰਾਂ ਆਦਿ ‘ਚ ਤੇਲ ਆਦਿ ਪਾਉਣ ਹਿੱਤ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ