ਖਾਲੜਾ : ਐਸਐਸਪੀ ਤਰਨ ਤਾਰਨ ਦੀਆਂ ਸਖਤ ਹਦਾਇਤਾਂ ਅਤੇ ਡੀਐਸਪੀ ਭਿੱਖੀਵਿੰਡ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਜਾਣਕਾਰੀ ਦਿੰਦਿਆਂ ਐਸਐਚਓ ਖਾਲੜਾ ਨੇ ਦੱਸਿਆ ਕਿ ਏਐਸਆਈ ਨਿਰਮਲ ਸਿੰਘ ਨੇ ਮੁੱਖ ਬਰ ਖਾਸ ਦੀ ਇਤਲਾਹ ਤੇ ਆਪਣੇ ਸਾਥੀਆਂ ਸਮੇਤ ਅਮੀਸ਼ਾਹ ਸੂਆ ਪੁੱਲ ਤੇ ਨਾਕਾਬੰਦੀ ਕੀਤੀ ਹੋਈ ਸੀ ਇਕ ਮੋਟਰਸਾਈਕਲ ਤੇ ਮੋਨਾ ਵਿਅਕਤੀ ਸਵਾਰ ਭਿੱਖੀਵਿੰਡ ਵਾਲੇ ਪਾਸਿਓਂ ਆ ਰਿਹਾ ਸੀ ਜਦੋਂ ਉਸਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਆਪਣਾ ਮੋਟਰਸਾਈਕਲ ਵਾਪਸ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਮੋਟਰਸਾਈਕਲ ਤੇਜ਼ ਰਫਤਾਰ ਹੋਣ ਕਰਕੇ ਸਲਿੱਪ ਹੋ ਗਿਆ ਅਤੇ ਪੁਲਿਸ ਦੇ ਮੁਲਾਜ਼ਮਾਂ ਨੇ ਉਸ ਨੂੰ ਗ੍ਰਿਫਤਾਰ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 255 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਬਰਾਮਦ ਹੋਈ ਜਿਸ ਦੀ ਪਹਿਚਾਣ ਕੁਲਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਕਲਸੀਆਂ ਖੁਰਦ ਥਾਣਾ ਖਾਲੜਾ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਇਸ ਤੇ ਬਣਦੀਆਂ ਧਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਇਸ ਨੂੰ ਅੱਜ ਪੱਟੀ ਮਜਿਸਟਰੇਟ ਦੇ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਅੱਗੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।