ਪਟਿਆਲਾ : 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਕੁਰਾਸ਼ ਅੰਡਰ-14 ਲੜਕੀਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਨਵੀਨਰ ਸ੍ਰੀ ਚਰਨਜੀਤ ਸਿੰਘ, ਸ੍ਰੀ ਅਰਸ਼ਾਦ ਖਾਨ, ਸ੍ਰੀ ਅਰੁਣ ਕੁਮਾਰ, ਸ੍ਰੀ ਰਣਜੀਤ ਸਿੰਘ ਅਤੇ ਸ੍ਰੀ ਰਕੇਸ਼ ਕੁਮਾਰ ਦੀ ਅਗਵਾਈ ਵਿੱਚ ਸਟੇਡੀਅਮ ਸਾਹਿਬ ਨਗਰ ਥੇੜੀ ਪਟਿਆਲਾ ਵਿਖੇ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰਣਾਂ ਦੇ ਭਾਗ ਲਿਆ।ਸਾਰੀਆਂ ਖਿਡਾਰਣਾਂ ਨੇ ਇਸ ਟੂਰਨਾਮੈਂਟ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਆਪਣੇ ਕੋਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਅਤੇ ਸ੍ਰੀਮਤੀ ਰਾਜਵਿੰਦਰ ਕੌਰ (ਲੈਕਚਰਾਰ ਫਿਜੀਕਲ ਐਜ਼ੂਕੇਸ਼ਨ, ਸ.ਗ.ਸ.ਸ.ਸ. ਵਿਕਟੋਰੀਆ, ਪਟਿਆਲਾ) ਦੀ ਅਗਵਾਈ ਵਿੱਚ ਭਾਗ ਲਿਆ। ਜ਼ੋਨ ਪਟਿਆਲਾ-2 ਦੀ ਟੀਮ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਦੀ ਰੁਪਿੰਦਰ ਕੌਰ ਨੇ -24 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਕਨਿਕਾ ਨੇ -28 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਗੁਰਨੂਰ ਕੌਰ ਨੇ -36 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਨੰਦਨੀ ਨੇ -40 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਹਰਨੀਤ ਕੌਰ ਨੇ -44 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਅਤੇ ਰੋਸ਼ਨੀ ਕੁਮਾਰੀ ਨੇ +48 ਕਿਲੋ ਭਾਰ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਜ਼ੋਨ ਪਟਿਆਲਾ-2 ਦੀ ਟੀਮ ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਪਟਿਆਲਾ ਦੀ ਦੀਵਾਨਸ਼ੀ ਕੌਸ਼ਲ ਨੇ -32 ਕਿਲੋ ਭਾਰ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਜ਼ੋਨ ਪਟਿਆਲਾ-2 ਦੀ ਟੀਮ ਵਿੱਚ ਸ.ਗ.ਸ.ਸ.ਸ. ਵਿਕਟੋਰੀਆ ਪਟਿਆਲਾ ਦੀ ਮੋਨਿਕਾ ਨੇ -48 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਕੁਰਾਸ਼ ਦੀ ਖੇਡ ਨੂੰ ਪਹਿਲੀ ਵਾਰ ਸਕੂਲ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਉਹਨਾਂ ਨੂੰ ਖੁਸ਼ੀ ਹੈ ਕਿ ਪਹਿਲੇ ਹੀ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀਆਂ ਖਿਡਾਰਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਅਗਲੇ ਸਾਲ ਜ਼ੋਨ ਪਟਿਆਲਾ-2 ਕੁਰਾਸ਼ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰੇਗਾ। ਇਸ ਮੋਕੇ ਤੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਕੁਮਾਰ, ਸ੍ਰੀ ਮਲਕੀਤ ਸਿੰਘ, ਸ੍ਰੀ ਪਵਨ ਕੁਮਾਰ, ਸ੍ਰੀ ਸ਼ਤੀਸ ਕੁਮਾਰ, ਸ੍ਰੀ ਸੁਰਜੀਤ ਸਿੰਘ ਵਾਲੀਆ, ਸ੍ਰੀ ਸੁਰਿੰਦਰ ਸਿੰਘ, ਮਿਸ ਅਨੂ, ਮਿਸ ਹਰਪ੍ਰੀਤ ਕੌਰ, ਸ੍ਰੀਮਤੀ ਰਜਨੀ ਠਾਕੁਰ, ਸ੍ਰੀ ਅਜੈ ਕਾਂਤ ਅਤੇ ਹੋਰ ਕੋਚ ਅਤੇ ਅਧਿਆਪਕ ਮੋਜੂਦ ਸਨ।