Friday, November 22, 2024

Chandigarh

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦਾ ਆਦੇਸ਼ 

September 03, 2024 04:04 PM
SehajTimes
 ਐਸ.ਏ.ਐਸ.ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹੋਰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਬਣਾਉਣ ਦੀ ਵਚਨਬੱਧਤਾ ਦੇ ਅਨੁਰੂਪ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਰੀ ਤੇ ਕਰ ਵਿਭਾਗ ਪੰਜਾਬ, ਚੰਡੀਗੜ੍ਹ) ਦੇ ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ।
 
 
ਪੰਜਾਬ ਰਾਜ ਦੇ ਜੀ.ਐਸ.ਟੀ., ਮੋਬਾਈਲ ਵਿੰਗ ਅਤੇ ਆਬਕਾਰੀ ਮਾਮਲਿਆਂ ਸਬੰਧੀ ਮੀਟਿੰਗ ਦੀ ਅੱਜ ਮੋਹਾਲੀ ਵਿਖੇ ਕਮਿਸ਼ਨ ਦੇ ਦਫ਼ਤਰ ਵਿਖੇ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ ਐਸ ਟੀ ਵਿਭਾਗ ਅਤੇ ਮੋਬਾਈਲ ਵਿੰਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ। ਮੀਟਿੰਗ ਵਿੱਚ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ, ਅਨਿਲ ਭਾਰਦਵਾਜ, ਸ਼ੀਤਲ ਜੁਨੇਜਾ, ਅਤੁਲ ਨਾਗਪਾਲ, ਇੰਦਰਬੰਸ਼ ਚੱਡਾ, ਰਾਜਕੁਮਾਰ ਅਗਰਵਾਲ ਅਤੇ ਪੰਜਾਬ ਦੇ ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀ ਹਾਜ਼ਰ ਸਨ।
 
 
ਸੰਯੁਕਤ ਕਮਿਸ਼ਨਰ ਮੋਬਾਈਲ ਵਿੰਗ ਜਸਕਰਨ ਬਰਾੜ ਨੇ ਭਰੋਸਾ ਦਿਵਾਇਆ ਕਿ ਮਾਲੀਆ ਵਧਾਉਣ ਅਤੇ ਵਿਭਾਗਾਂ ਅਤੇ ਵਪਾਰੀਆਂ, ਉਦਯੋਗਾਂ ਅਤੇ ਵਪਾਰਕ ਭਾਈਚਾਰਿਆਂ ਦਰਮਿਆਨ ਸਦਭਾਵਨਾ ਵਾਲੇ ਸਬੰਧ ਬਣਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਨਾਲ ਸੁਹਿਰਦ ਸਬੰਧਾਂ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਅਧਿਕਾਰੀਆਂ ਨੂੰ ਉਨ੍ਹਾਂ ਦੇ ਟੈਕਸਾਂ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਕਿਹਾ। ਮੀਟਿੰਗ ਵਿੱਚ ਜੀ.ਐਸ.ਟੀ., ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀ ਹਰਸਿਮਰਤ ਕੌਰ, ਡਾ. ਸ਼ਿਵਾਨੀ ਗੁਪਤਾ, ਮਨੀਸ਼ ਨਈਅਰ ਅਤੇ ਦੀਪਇੰਦਰ ਕੌਰ ਨੇ ਸ਼ਿਰਕਤ ਕੀਤੀ ਅਤੇ ਸੂਬੇ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਯਕੀਨੀ ਬਣਾਇਆ।

……

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ