ਪਟਿਆਲਾ : ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੂਬੇ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਸੁਰੂ ਕੀਤੀਆ ਹਨ ਉਦੋਂ ਤੋਂ ਹੀ ਨੌਜਵਾਨ ਵਰਗ ਵਿੱਚ ਮੁੜ ਖੇਡਾਂ ਖੇਡਣ ਦਾ ਜੋਸ਼ ਭਰ ਗਿਆ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ-3 ਦੌਰਾਨ ਪੋਲੋ ਗਰਾਊਂਡ ਪਟਿਆਲਾ ਵਿੱਚ ਕਰਵਾਏ ਜਾ ਰਹੇ ਪਟਿਆਲਾ ਸ਼ਹਿਰੀ ਦੇ ਬਲਾਕ ਪੱਧਰੀ ਮੁਕਾਬਲਿਆ ਦੌਰਾਨ ਅੱਜ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਕੇ ਖਿਡਾਰੀਆ ਨਾਲ ਜਾਣ ਪਹਿਚਾਣ ਕੀਤੀ ਅਤੇ ਉਨਾਂ ਦਾ ਹੌਸਲਾ ਵਧਾਉਣ ਪੁੱਜੇ ਹੋਏ ਸਨ।
ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਇਨ੍ਹਾਂ ਖੇਡਾਂ ਜਰੀਏ ਅੱਜ ਲੱਖਾਂ ਹੀ ਨਵੇਂ ਖਿਡਾਰੀ ਪੈਦਾ ਹੋ ਰਹੇ ਹਨ ਜਿਸਦਾ ਸਿਹਰਾ ਸੂਬੇ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਂਦਾ ਹੈ। ਇਸ ਮੌਕੇ ਖੇਡ ਪ੍ਰਬੰਧਕਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਕੋਚ ਤੇਜਪਾਲ ਸਿੰਘ ਬਲਾਕ ਇੰਚਾਰਜ, ਸੰਦੀਪ ਸਿੰਘ ਕ੍ਰਿਕਟ ਕੋਚ, ਪਰਮਿੰਦਰ ਸਿੰਘ ਵਾਲੀਬਾਲ ਕੋਚ, ਰਾਜ ਕੁਮਾਰ ਤੈਰਾਕੀ ਕੋਚ, ਮਾਸਟਰ ਬਲਜੀਤ ਸਿੰਘ ਧਾਰੋਂਕੀ, ਮਾਸਟਰ ਮਨਜਿੰਦਰ ਸਿੰਘ ਸੋਨੀ ਆਦਿ ਵੀ ਮੌਜੂਦ ਸਨ।