Thursday, September 19, 2024

Sports

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ; ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਵਿਖੇ ਬਲਾਕ ਡੇਰਾਬੱਸੀ ਦੀਆਂ ਖੇਡਾਂ ਦੀ ਸ਼ੁਰੂਆਤ

September 03, 2024 05:21 PM
SehajTimes

ਖੇਡਾਂ ਦੇ ਪ੍ਰਬੰਧ ਲਈ 30 ਕਰੋੜ ਦਾ ਬਜਟ ਅਤੇ 9 ਕਰੋੜ ਦੀ ਇਨਾਮੀ ਰਾਸ਼ੀ

ਪਹਿਲੇ ਦਿਨ 450 ਤੋਂ ਵਧੇਰੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ਲਈ ਰਜਿਸਟ੍ਰੇਸ਼ਨ ਕਰਵਾਈ

ਡੇਰਾਬੱਸੀ : ਪੰਜਾਬ ਸਰਕਾਰ ਵੱਲੋਂ ਹਰ ਇੱਕ ਉਮਰ ਵਰਗ ਨੂੰ ਧਿਆਨ ’ਚ ਰੱਖ ਕੇ ਉਲੀਕਿਆ ਖੇਡਾਂ ਦਾ ਮਹਾਂ-ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਸਰੇ ਅਡੀਸ਼ਨ ਤਹਿਤ ਅੱਜ ਡੇਰਾਬੱਸੀ ਦੇ ਬਲਾਕ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਦੇ ਖੇਡ ਮੈਦਾਨ ’ਚ ਆਰੰਭ ਹੋਏ। ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਰਸਮੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ’ਚ ਖੇਡ ਸਭਿਆਚਾਰ, ਖੇਡ ਪਨੀਰੀ ਅਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਦ੍ਰਿੜ ਸੰਕਲਪ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਹੁਣ ਤੱਕ 24500 ਖਿਡਾਰੀਆਂ ਨੂੰ ਮੈਡਲ ਜਿੱਤਣ ਦੀਆਂ ਅਸਧਾਰਣ ਪ੍ਰਾਪਤੀਆਂ, ਕੌਮਾਂਤਰੀ, ਏਸ਼ੀਆਈ ਅਤੇ ਉਲੰਪਿਕ ਅਤੇ ਕੌਮੀ ਮੁਕਾਬਲਿਆਂ ’ਚ ਭਾਗ ਲੈਣ ’ਤੇ ਅਤੇ ਇਨ੍ਹਾਂ ਮੁਕਾਬਲਿਆਂ ਦੀ ਤਿਆਰੀ ਲਈ 87.47 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਲਗਾਤਾਰ ਤੀਸਰੇ ਸਾਲਲ ’ਚ ਦਾਖਲ ਹੋਣਾ ਅਤੇ ਹਰ ਸਾਲ ਵੱਡੀ ਗਿਣਤੀ ’ਚ ਹਰ ਉਮਰ ਵਰਗ ਦੇ ਖਿਡਾਰੀਆਂ ਵੱਲੋਂ ਹੁੰਮ-ਹੁੰਮਾ ਕੇ ਭਾਗ ਲੈਣਾ ਸਾਬਤ ਕਰਦਾ ਹੈ ਕਿ ਪੰਜਾਬ ’ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸੰਜੀਦਾ ਯਤਨਾਂ ਦੀ ਹੀ ਲੋੜ ਸੀ,

ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ 37 ਖੇਡ ਮੁਕਾਬਲੇ ਉਲੀਕੇ ਗਏ ਹਨ, ਜਿਨ੍ਹਾਂ ’ਚੋਂ ਬਲਾਕ ਪੱਧਰ ’ਤੇ 6-6 ਹਨ ਜਦਕਿ ਬਾਕੀ ਜ਼ਿਲ੍ਹਾ ਅਤੇ ਸੂਬਾਈ ਪੱਧਰ ’ਤੇ ਹਨ। ਇਸ ਵਾਰ ਖੇਡਾਂ ਲਈ 30 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਜਿਸ ਵਿੱਚ ਖਿਡਾਰੀਆਂ ਦੇ ਰਹਿਣ, ਡਾਇਟ, ਖੇਡਾਂ ਦੇ ਆਯੋਜਨ ਆਦਿ ਪ੍ਰਬੰਧ ਸ਼ਾਮਿਲ ਹਨ। ਇਸ ਵਾਰ 9 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਖਿਡਾਰੀਆਂ ਦਰਮਿਆਨ ਵੰਡੀ ਜਾਵੇਗੀ।


ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਡੇਰਾਬੱਸੀ ਬਲਾਕ ’ਚ ਅੱਜ ਪਹਿਲੇ ਦਿਨ 450 ਤੋਂ ਵਧੇਰੇ ਖਿਡਾਰੀਆਂ ਨੇ ਆਪਣੀ ਵੱਖ-ਵੱਖ ਖੇਡ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਕਰਵਾਈ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਐਥਲੈਟਿਕਸ, ਫੁੱਟਬਾਲ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ), ਖੋ-ਖੋ ਅਤੇ ਵਾਲੀਬਾਲ (ਸਮੈਸ਼ਿੰਗ ਅਤੇ ਸ਼ੂਟਿੰਗ)  ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਜਿਹੜੇ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਉਨ੍ਹਾਂ ਦੀ ਵੀ ਆਫ਼ਲਾਈਨ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਨੂੰ ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਦਾ ਮੌਕਾ ਦਿੱਤਾ ਗਿਆ। ਇਸ ਤੋਂ ਇਲਾਵਾ ਹਰ ਉਮਰ ਵਰਗ ਨੂੰ ਖੇਡਾਂ ’ਚ ਭਾਗ ਲੈਣ ਦਾ ਅਵਸਰ ਦੇਣ ਲਈ ਇਨ੍ਹਾਂ ਖੇਡਾਂ ਵਿੱਚ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ  ਸਟਾਈਲ) ਤੇ  ਖੋ-ਖੋ ’ਚ ਅੰਡਰ -14, ਅੰਡਰ -17, ਅੰਡਰ-21, ਅੰਡਰ 21  ਤੋਂ 30, ਅੰਡਰ 31 ਤੋਂ 40 ਤਕ ਜਦਕਿ ਅਥਲੈਟਿਕਸ, ਵਾਲੀਬਾਲ (ਸਮੈਸ਼ਿੰਗ ਅਤੇ ਸ਼ੂਟਿੰਗ) ’ਚ ਅੰਡਰ -14, ਅੰਡਰ -17, ਅੰਡਰ -21, ਅੰਡਰ 21 ਤੋਂ 30, ਅੰਡਰ 31 ਤੋਂ 40, ਅੰਡਰ 41 ਤੋਂ 50, ਅੰਡਰ 51 ਤੋਂ 60, ਅੰਡਰ 61 ਤੋਂ 70 ਅਤੇ 70 ਤੋਂ ਉੱਪਰ, ਉਮਰ ਵਰਗ ਦੇ ਮੁਕਾਬਲੇ ਰੱਖੇ ਗਏ ਹਨ।

ਅੱਜ ਹੋਏ ਸਰਕਲ ਸਟਾਈਲ ਕਬੱਡੀ ਮੁਕਾਬਲਿਆਂ ’ਚ ਅੰਡਰ-14 ’ਚ ਲਾਲੜੂ ਤੇ ਬੱਲੋਪੁਰ ਅਤੇ ਤਸਿੰਬਲੀ ਬੀ ਅਤੇ ਏ ’ਚ ਭਲਕੇ ਸੈਮੀ ਫ਼ਾਈਨਲ ਖੇਡਿਆ ਜਾਵੇਗਾ। ਖੋ-ਖੋ ਮੁਕਾਬਲਿਆਂ ’ਚ ਅੰਡਰ-17 ’ਚ ਹੋਲੀ ਏਂਜਲ ਟੀਮ ਨੂੰ ਖੇਲਣ ਦੀ ਟੀਮ ਨੇ ਹਰਾਇਆ ਜਦਕਿ ਅੰਡਰ -14 ’ਚ ਜ਼ੀਰਕਪੁਰ ਨੇ ਹੋਲੀ ਏਂਜਲ ਨੂੰ ਹਰਾਇਆ। ਇਸ ਮੌਕੇ ਤਹਿਸੀਲਦਾਰ ਬੀਰਕਰਨ ਸਿੰਘ ਤੇ ਬਲਾਕ ਖੇਡਾਂ ਦੇ ਨੋਡਲ ਅਫ਼ਸਰ ਅਤੇ ਤੈਰਾਕੀ ਕੋਚ ਜੋਨੀ ਭਾਟੀਆ ਅਤੇ ਵੱਡੀ ਗਿਣਤੀ ’ਚ ਇਲਾਕੇ ਦੇ ਖੇਡ ਪ੍ਰੇਮੀ ਅਤੇ ਖਿਡਾਰੀ ਮੌਜੂਦ ਸਨ।

 

Have something to say? Post your comment

 

More in Sports

ਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 03 ਅਥਲੈਟਿਕਸ ਲੜਕੇ ਪਹਿਲਾ,ਦੂਜਾ ਅਤੇ ਤੀਜਾ ਸਥਾਨ ਕੀਤਾ ਹਾਸਲ 

ਡੇਰਾਬਸੀ ਦੀ ਸੁਸ਼ਮਾ ਬਾਜਵਾ ਬਣੀ ਦੇਸ਼ ਦਾ ਮਾਣ ਕਿਰਗਿਸਤਾਨ ਵਿਖੇ ਹੋਈ ਕੈਟਲਬੈੱਲ 

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 21 ਸਤੰਬਰ ਤੋਂ 25 ਸਤੰਬਰ ਤੱਕ

"ਖੇਡਾਂ ਵਤਨ ਪੰਜਾਬ ਦੀਆਂ" ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵੱਡਾ ਕਦਮ: ਵਿਧਾਇਕ ਹੈਪੀ

ਅੰਤਰ ਰਾਸ਼ਟਰੀ ਗੋਲਡ ਮੈਡਲ ਜਿੱਤਣ ਤੇ ਗੁਰਜੀਤ ਕੌਰ ਦਾ ਭਰਵਾਂ ਸੁਆਗਤ

ਜੋਨ ਜੋਗਾ ਦੀ ਤਿੰਨ ਰੋਜ਼ਾ ਅਥਲੈਟਿਕ ਮੀਟ ਸ਼ੁਰੂ

ਸ.ਮਿ.ਸ. ਖੇੜੀ ਗੁੱਜਰਾਂ ਨੇ ਤਾਈਕਵਾਂਡੋ ਵਿੱਚ ਇੱਕ ਗੋਲਡ ਇੱਕ ਸਿਲਵਰ ਅਤੇ ਤਿੰਨ ਬਰਾਊਂਜ਼ ਮੈਡਲ ਹਾਸਲ ਕੀਤੇ

ਖੇਡਾਂ ਵਤਨ ਪੰਜਾਬ ਦੀਆਂ-2024 ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕ ਛਾਏ