ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ (ਸੀਜ਼ਨ-3) ਅਧੀਨ ਬਲਾਕ ਪੱਧਰੀ ਖੇਡ ਮੁਕਾਬਲੇ ਆਰੰਭ ਹੋ ਗਏ ਹਨ। ਅੱਜ ਪਹਿਲੇ ਦਿਨ ਬਲਾਕ ਸੁਨਾਮ ਦੇ ਖਿਡਾਰੀਆਂ ਨੇ ਜੋਸ਼ੋ ਖਰੋਸ਼ ਨਾਲ ਹਿੱਸਾ ਲਿਆ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਡ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 8 ਬਲਾਕਾਂ ਵਿੱਚ ਵੱਖ-ਵੱਖ 7 ਖੇਡਾਂ ਐਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਇਲ), ਕਬੱਡੀ (ਸਰਕਲ ਸਟਾਇਲ), ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸਿੰਗ) ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਬਲਾਕ ਪੱਧਰੀ ਖੇਡ ਮੁਕਾਬਲੇ 11 ਸਤੰਬਰ ਤੱਕ ਚੱਲਣਗੇ।
ਉਨ੍ਹਾਂ ਦੱਸਿਆ ਕਿ ਬਲਾਕ ਸੁਨਾਮ ਦੇ ਹੋਏ ਕਬੱਡੀ (ਸਰਕਲ ਸਟਾਇਲ) ਅੰ-14 (ਲੜਕੇ) ਦੇ ਮੁਕਾਬਲੇ ਦੌਰਾਨ ਸ.ਸ.ਸ.ਸਕੂਲ (ਸਕੂਲ ਆਫ ਐਮੀਨੈਂਸ) ਛਾਜਲੀ, ਸਰਕਾਰੀ ਹਾਈ ਸਕੂਲ ਮੋਜੋਵਾਲ ਅਤੇ ਸਰਕਾਰੀ ਹਾਈ ਸਕੂਲ ਰਾਮਗੜ੍ਹ ਜਵੰਧੇ ਦੀ ਟੀਮ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਵਾਲੀਬਾਲ (ਸਮੈਸ਼ਿੰਗ)- ਅੰ-14 (ਲੜਕੀਆਂ) ਦੇ ਮੁਕਾਬਲੇ ਦੌਰਾਨ ਸੰਤ ਈਸਰ ਸਿੰਘ ਪਬਲਿਕ ਸਕੂਲ, ਛਾਹੜ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ, ਛਾਜਲੀ ਨੇ ਦੂਸਰਾ ਸਥਾਨ ਹਾਸਿਲ ਕੀਤਾ।
ਐਥਲੈਟਿਕਸ- ਅੰ-14 (ਲੜਕੇ) ਈਵੈਂਟ ਸ਼ਾਟ ਪੁੱਟ ਵਿੱਚ ਪਰਵੀਰ ਸਿੰਘ, ਜੋਬਨਪ੍ਰੀਤ ਸਿੰਘ ਅਤੇ ਰੂਪਰਾਮ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-14 (ਲੜਕੀਆਂ) ਈਵੈਂਟ ਸ਼ਾਟਪੁੱਟ ਵਿੱਚ ਜਪਲੀਨ ਕੌਰ, ਵੀਰਪਾਲ ਕੌਰ ਅਤੇ ਪਲਕਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-17 (ਲੜਕੀਆਂ) ਈਵੈਂਟ ਸ਼ਾਟਪੁੱਟ ਵਿੱਚ ਰਾਜਦੀਪ ਕੌਰ, ਜਸਲੀਨ ਕੌਰ ਅਤੇ ਸਿਮਰਨ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-21 (ਵੂਮੈਨ) ਈਵੈਂਟ ਸ਼ਾਟਪੁੱਟ ਵਿੱਚ ਅਰਸ਼ਪ੍ਰੀਤ ਕੌਰ, ਰਾਜਪ੍ਰੀਤ ਕੌਰ ਅਤੇ ਕਿਰਨਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਕਬੱਡੀ (ਨੈਸ਼ਨਲ ਸਟਾਇਲ)- ਅੰ-14(ਲੜਕੀਆਂ) ਦੇ ਹੋਏ ਫਾਈਨਲ ਮੁਕਾਬਲੇ ਦੌਰਾਨ ਅਕਾਲ ਅਕੈਡਮੀ ਗੰਢੂਆਂ ਦੀ ਟੀਮ ਨੇ ਪਿੰਡ ਘਾਸੀਵਾਲਾ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ।