Thursday, November 21, 2024

Sports

ਖਰੜ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

September 04, 2024 01:09 PM
SehajTimes

ਖਰੜ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਬਲਾਕ ਖਰੜ ਵਿੱਚ ਖੇਡਾਂ ਦਾ ਅੱਜ ਦੂਜਾ ਦਿਨ ਸੀ। ਇਹਨਾ ਵਿੱਚ ਵੱਖ-ਵੱਖ ਖੇਡਾਂ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸ਼ੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲਸਟਾਇਲ), ਖੋ-ਖੋ ਦੇ ਮੁਕਾਬਲੇ ਕਰਵਾਏ ਗਏ।
    ਸ੍ਰੀ ਰੁਪੇਸ਼ ਕੁਮਾਰ ਬੇਗੜਾ ਜ਼ਿਲ੍ਹਾ ਖੇਡ ਅਫਸਰ ਨੇ ਹੋ ਰਹੇ ਖੇਡ ਮੁਕਾਬਲਿਆਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੋਂਸਲਾ ਅਫਜਾਈ ਕੀਤਾ ਗਈ ਅਤੇ ਵੱਧ ਤੋ ਵੱਧ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਲਈ ਪ੍ਰੇਰਿਤ ਕੀਤਾ ਗਿਆ। ਇਹਨਾ ਖੇਡਾਂ ਵਿੱਚ ਅੱਜ ਦੇ ਨਤੀਜੇ ਇਸ ਪ੍ਰਕਾਰ ਰਹੇ।
 ਫੁੱਟਬਾਲ ਅੰਡਰ-14 ਲੜਕੇ
1.  ਸੈਮੀਫਾਈਨਲ : ਦਰਸ਼ ਸਕੂਲ ਨੇ ਐਨੀਜ਼ ਸਕੂਲ ਨੂੰ ਹਰਾਇਆ।
2. ਸੈਮੀਫਾਈਨਲ: ਓਕਰਿਜ਼ ਸਕੂਲ ਨੇ ਕੋਚਿੰਗ ਸੈਟਰ ਚੰਦੋ ਗੋਬਿੰਦਗੜ੍ਹ ਨੂੰ ਹਰਾਇਆ।

ਫੁੱਟਬਾਲ ਅੰਡਰ-17 ਲੜਕੇ
1. ਸੈਮੀਫਾਈਨਲ: ਕੋਚਿੰਗ ਸੈਂਟਰ ਚੰਦੋਗੋਬਿੰਦਗੜ੍ਹ ਨੇ ਵਿੱਦਿਆ ਵੈਲੀ ਸਕੂਲ ਨੂੰ ਹਰਾਇਆ।
2. ਸੈਮੀਫਾਈਨਲ: ਅਦਰਸ਼ ਸਕੂਲ ਨੇ ਐਨੀਜ਼ ਸਕੂਲ ਨੂੰ ਹਰਾਇਆ।
ਅਥਲੈਟਿਕਸ ਅੰਡਰ-17 ਲੜਕੇ
1. ਲੰਮੀ ਛਾਲ : ਰੋਹਿਤ ਨੇ ਪਹਿਲਾ ਸਥਾਨ, ਗੋਤਮ ਨੇ ਦੂਸਰਾ, ਵਰੂਣ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ, ।
2. ਸ਼ਾਟਪੁੱਟ : ਮਨਿੰਦਰਜੀਤ ਸਿੰਘ ਨੇ ਪਹਿਲਾ ਸਥਾਨ, ਸੁਮਨਪ੍ਰੀਤ ਨੇ ਦੂਜਾ ਸਥਾਨ, ਸੁਭਕਰਮਨ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
3. 3000 ਮੀਟਰ : ਜਗਜੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
4. 800 ਮੀਟਰ: ਰਣਵੀਜੇ ਸਿੰਘ ਨੇ ਪਹਿਲਾ ਸਥਾਨ, ਸਾਹਿਬਜੀਤ ਨੇ ਦੂਜਾ ਸਥਾਨ, ਲਕਸ਼ਿਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ।  
ਅਥਲੈਟਿਕਸ ਅੰਡਰ-17 ਲੜਕੀਆਂ
1. ਲੰਮੀ ਛਾਲ : ਪੂਨਮ ਨੇ ਪਹਿਲਾ ਸਥਾਨ, ਮਨਰੀਤ ਨੇ ਦੂਜਾ ਸਥਾਨ ਅਤੇ ਨੀਤੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
2. ਸ਼ਾਟਪੁੱਟ :  ਸਬਰੀਨ ਕੌਰ ਪਹਿਲਾ ਸਥਾਨ, ਜਸਲੀਨ ਕੋਰ ਦੂਜਾ ਸਥਾਨ ਅਤੇ ਈਸ਼ਾਮੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

 

Have something to say? Post your comment

 

More in Sports

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਕੀਤੀ ਗਈ,

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ 

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ

ਰਾਜ ਪੱਧਰੀ ਸਕੂਲ ਖੇਡਾਂ: ਲੜਕੀਆਂ ਦੇ ਹਾਕੀ ਤੇ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਦਾ ਆਗਾਜ਼

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਹੋਈ