ਸੁਨਾਮ : ਗੁਰਦੁਆਰਾ ਬਾਬਾ ਨਾਮਦੇਵ ਸਾਹਿਬ ਸੁਨਾਮ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗ੍ਰੰਥੀ ਸਥਾਪਨਾ ਦਿਵਸ ਸਬੰਧੀ ਚੱਲ ਰਹੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਬੁੱਧਵਾਰ ਨੂੰ ਸੰਪੰਨ ਹੋਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗ੍ਰੰਥੀ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਦੱਸਿਆ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰੰਥੀ ਸਥਾਪਨਾ ਦਿਵਸ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਚੈਨ ਸਿੰਘ ਜੀ ਹਜੂਰੀ ਰਾਗੀ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਜੀ ਤਖਤ ਸ੍ਰੀ ਦਮਦਮਾ ਸਾਹਿਬ ਨੇ ਸੰਗਤਾਂ ਨੂੰ ਕਥਾ ਸੁਣਾਕੇ ਨਿਹਾਲ ਕੀਤਾ। ਸਮਾਗਮ ਦੀ ਅਰਦਾਸ ਭਾਈ ਗੁਰਜੰਟ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਅਮਨਬੀਰ ਸਿੰਘ ਚੈਰੀ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ ਸਮੇਤ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰੀ। ਸ਼ਹਿਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਟੇਜ ਦੀ ਕਾਰਵਾਈ ਮਾਸਟਰ ਕੁਲਵਿੰਦਰ ਸਿੰਘ ਮੋਹਲ ਨੇ ਨਿਭਾਈ, ਲਾਲ ਸਿੰਘ ਜੱਸਲ, ਤੇ ਤਰਲੋਚਨ ਸਿੰਘ ਮੋਹਲ, ਸਭਾ ਦੇ ਸਰਕਲ ਪ੍ਰਧਾਨ ਅਵਤਾਰ ਸਿੰਘ, ਸਵਰਨ ਸਿੰਘ, ਕੁਲਦੀਪ ਸਿੰਘ,ਸਤਨਾਮ ਸਿੰਘ, ਬੀਬੀ ਗੁਰਪ੍ਰੀਤ ਕੌਰ ਖਾਲਸਾ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੁਖਚੈਨ ਸਿੰਘ ਮੌਜੋਵਾਲ ਆਦਿ ਹਾਜ਼ਰ ਸਨ।