ਪਟਿਆਲਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ’ਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਕਰਵਾਈਆਂ ਜਾ ਰਹੀਆਂ ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਤਹਿਤ ਪਟਿਆਲਾ ਜ਼ਿਲ੍ਹੇ ਦੇ ਪਹਿਲੇ ਪੜਾਅ ਦੇ ਚਾਰ ਬਲਾਕਾਂ ਦੇ ਅੱਜ ਬਲਾਕ ਪੱਧਰੀ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਅੱਜ ਹੋਏ ਫਾਈਨਲ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪਟਿਆਲਾ ਸ਼ਹਿਰੀ ਦੇ ਖੋ-ਖੋ (ਲੜਕੇ) ਅੰਡਰ-17 ਦੇ ਫਾਈਨਲ ਮੁਕਾਬਲਿਆਂ ਵਿੱਚ ਪੋਲੋ ਗਰਾਊਂਡ ਕੋਚਿੰਗ ਸੈਂਟਰ ਦੀ ਟੀਮ ਪਹਿਲੇ, ਰਾਮਗੜ੍ਹ ਦੀ ਟੀਮ ਦੂਜੇ ਅਤੇ ਧਬਲਾਨ ਦੀ ਟੀਮ ਤੀਜੇ ਸਥਾਨ ’ਤੇ ਰਹੀ, ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਵਿੱਚ ਪੋਲੋ ਗਰਾਊਂਡ ਦੀ ਟੀਮ ਪਹਿਲੇ ਅਤੇ ਡਕਾਲਾ ਦੀ ਟੀਮ ਦੂਸਰੇ ਸਥਾਨ ਤੇ ਰਹੀ। ਅੰਡਰ-21 ਦੇ ਫਾਈਨਲ ਮੁਕਾਬਲਿਆਂ ਵਿੱਚ ਪੋਲੋ ਗਰਾਊਂਡ ਕੋਚਿੰਗ ਸੈਂਟਰ ਦੀ ਟੀਮ ਪਹਿਲੇ, ਵਜੀਦਪੁਰ ਦੀ ਟੀਮ ਦੂਸਰੇ ਅਤੇ ਡਕਾਲਾ ਦੀ ਟੀਮ ਤੀਸਰੇ ਸਥਾਨ ’ਤੇ ਰਹੀ।
ਉਨ੍ਹਾਂ ਦੱਸਿਆ ਕਿ ਬਲਾਕ ਸ਼ੰਭੂ ਕਲਾ ਦੇ ਖੋ-ਖੋ (ਲੜਕੀਆਂ) ਅੰਡਰ-21 ਖੇਡ ਮੁਕਾਬਲਿਆਂ ਵਿੱਚ ਗ੍ਰਾਮ ਪੰਚਾਇਤ ਤੇਪਲਾ ਦੀ ਟੀਮ ਨੇ ਪਹਿਲਾ ਅਤੇ ਸ.ਸ.ਸ.ਸ ਸ਼ੰਭੂ ਕਲਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਕਬੱਡੀ ਅੰਡਰ-17 (ਲੜਕੀਆਂ) ਦੇ ਫਾਈਨਲ ਮੁਕਾਬਲਿਆਂ ਵਿੱਚ ਸ.ਸ.ਸ.ਸ ਤੇਪਲਾ ਦੀ ਟੀਮ ਨੇ ਪਹਿਲਾ ਅਤੇ ਸ.ਸ.ਸ.ਸ ਨੌਗਾਵਾਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।