Thursday, September 19, 2024

Malwa

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਕੇ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ

September 05, 2024 03:07 PM
SehajTimes
ਪਟਿਆਲਾ : ਸਾਬਕਾ ਮੰਤਰੀ ਸਵਰਗੀ ਸੁਰਜੀਤ ਸਿੰਘ ਕੋਹਲੀ ਦੇ ਅਕਾਲ ਚਲਾਣੇ ਨੂੰ ਕੋਹਲੀ ਪਰਿਵਾਰ ਦੇ ਨਾਲ-ਨਾਲ ਪਟਿਆਲਾ ਸ਼ਹਿਰ ਤੇ ਪੰਜਾਬ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਕੋਹਲੀ ਪਰਿਵਾਰ ਨਾਲ ਲਗਾਤਾਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਅਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਕੇ ਆਪਣੀ ਹਮਦਰਦੀ ਦਾ ਇਜ਼ਹਾਰ ਕੀਤਾ। 
ਅਕਾਲੀ ਆਗੂ ਭੂੰਦੜ ਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੇ ਸਵਰਗੀ ਸੁਰਜੀਤ ਸਿੰਘ ਕੋਹਲੀ ਨਾਲ ਬਿਤਾਏ ਆਪਣੇ ਪੁਰਾਣੇ ਵਕਤ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਸਵਰਗੀ ਸ. ਕੋਹਲੀ ਨੇ ਆਪਣੇ ਪਿਤਾ ਸਾਬਕਾ ਮੰਤਰੀ ਸਰਦਾਰਾ ਸਿੰਘ ਕੋਹਲੀ ਦੀਆਂ ਪੈੜਾਂ ਉਪਰ ਚੱਲਦੇ ਹੋਏ ਪੰਜਾਬ ਦੀ ਸਿਆਸਤ ਵਿੱਚ ਆਪਣਾ ਇੱਕ ਵੱਖਰਾ ਰੁਤਬਾ ਕਾਇਮ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਸਵਰਗੀ ਸੁਰਜੀਤ ਸਿੰਘ ਕੋਹਲੀ ਆਪਣੀ ਸਾਦਗੀ, ਨਿਮਰਤਾ ਤੇ ਸਿਆਸੀ ਸੂਝ-ਬੂਝ ਸਦਕਾ ਸਿਆਸਤ ਵਿੱਚ ਨਵੇਂ ਆਉਣ ਵਾਲੇ ਆਗੂਆਂ ਲਈ ਇੱਕ ਚਾਨਣ ਮੁਨਾਰਾ ਬਣੇ ਰਹਿਣਗੇ। 
ਇਸ ਮੌਕੇ ਗੁਰਜੀਤ ਸਿੰਘ ਸਾਹਨੀ, ਪਟਿਆਲਾ ਦੇ ਜ਼ਿਲ੍ਹਾ ਅਟਾਰਨੀ ਅਨਮੋਲਜੀਤ ਸਿੰਘ, ਅੰਮ੍ਰਿਤਪਾਲ ਸਿੰਘ ਪਾਲੀ, ਅਜੀਤ ਸਿੰਘ ਬਾਬੂ, ਡਾ. ਪ੍ਰਭਲੀਨ ਸਿੰਘ, ਰਾਜੂ ਸਾਹਨੀ, ਤਰਨਜੀਤ ਸਿੰਘ ਕੋਹਲੀ, ਰਵਿੰਦਰ ਪਾਲ ਬੰਟੂ, ਮਨਜੀਤ ਸਿੰਘ ਪਟਵਾਰੀ, ਹਰਪਾਲ ਸਿੰਘ ਬਿੱਟੂ, ਰਣਜੀਤ ਸਿੰਘ, ਤਰਲੋਕ ਸਿੰਘ ਤੋਰਾ, ਜਗਤਾਰ ਸਿੰਘ ਤਾਰੀ, ਹਨੀ ਲੂਥਰਾ, ਯੁਗੇਸ਼ ਟੰਡਨ, ਐਸ ਪੀ ਸਿੰਘ, ਜੋਨੀ ਕੋਹਲੀ, ਕੰਵਲਜੀਤ ਸਿੰਘ ਗੋਨਾ, ‌ਕ੍ਰਿਸ਼ਨ ਚੰਦ ਬੁੱਧੂ, ਦਵਿੰਦਰ ਸਿੰਘ ਮਿੱਕੀ, ਭਵਨਪ੍ਰੀਤ ਸਿੰਘ ਗੋਲੂ, ਜਸਦੇਵ ਸਿੰਘ ਜੱਸਾ ਬਹਿਲ, ਪ੍ਰਭਜੋਤ ਸਿੰਘ ਜੋਤੀ, ਅਮਿਤ ਮਿੱਤਲ ਪੀਲੂ, ਮਨਜੀਤ ਸਿੰਘ, ਮਾਲਵਿੰਦਰ ਪਨੂੰ, ਵਰਿੰਦਰ ਮਿੱਤਲ, ਨਰੇਸ਼ ਰਿੱਪੀ ਤੇ ਅਜੀਤਪਾਲ ਸਾਹਨੀ ਸਮੇਤ ਹੋਰ ਹਾਜਰ ਵੀ ਸਨ।

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ