Thursday, November 21, 2024

Education

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ

September 06, 2024 02:35 PM
Amjad Hussain Khan

ਮੋਗਾ : ਜਿਲ੍ਹੇ ਦੇ ਪਿੰਡ ਚੰਦਨਵਾਂ ਵਿਖੇ ਸਥਿਤ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਅਧਿਆਪਕ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੀ.ਬੀ.ਐਸ ਚੰਦਨਵਾਂ ਕੈਂਪਸ ਵਿਖੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਟੇਜ ਸੰਚਾਲਨ ਦੀ ਭੂਮਿਕਾ ਹਾਈ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਬਖੂਬੀ ਨਿਭਾਈ ਗਈ। ਇਸ ਦਿਨ ਨੂੰ ਮਨਾਉਣ ਲਈ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨ ਦੇਣ ਲਈ ਚੇਅਰਪਰਸਨ ਮੈਡਮ ਕਮਲ ਸੈਣੀ, ਡਾ. ਹਮੀਲੀਆ ਰਾਣੀ ਮੁੱਖ ਅਧਿਆਪਕਾ ਬੀ.ਬੀ.ਐਸ ਮੋਗਾ ਅਤੇ ਬੀ.ਬੀ.ਐਸ ਚੰਦਨਵਾਂ ਦੇ ਸਟਾਫ ਵੱਲੋਂ ਸੰਯੁਕਤ ਰੂਪ ਵਿੱਚ ਕੇਕ ਕੱਟਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਦੱਸਿਆ ਗਿਆ ਕਿ ਹਰ ਸਾਲ ਅਧਿਆਪਕ ਦਿਵਸ 5 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਭਾਰਤ ਦੇ ਦੂਜੇ ਰਾਸ਼ਟਰਪਤੀ ਸਰਵਪੱਲੀ ਰਾਧਾਕ੍ਰਿਸ਼ਨਨ ਦਾ ਜਨਮਦਿਨ ਵੀ ਹੁੰਦਾ ਹੈ। ਡਾਕਟਰ ਸਰਵਪੱਲੀ ਰਾਧਾਕ੍ਰਿਸ਼ਨਨ ਇੱਕ ਮਹਾਨ ਸਿੱਖਿਅਕ ਸਨ, ਜਿਹਨਾਂ ਨੇ ਆਪਣੇ ਜੀਵਣ ਦੇ 40 ਸਾਲ ਸਿੱਖਿਆ ਦੇ ਪੇਸ਼ੇ ਨੂੰ ਦਿੱਤੇ ਹਨ। ਇਸ ਮੌਕੇ ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਅਧਿਆਪਕ ਸਾਡੀ ਸਫਲਤਾ ਪ੍ਰਾਪਤੀ ਲਈ ਕਈ ਪ੍ਰਕਾਰ ਨਾਲ ਮਦਦ ਕਰਦੇ ਹਨ। ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੇ ਸਨਮਾਨ ਵਿੱਚ ਅਲੱਗ-ਅਲੱਗ ਕਮੈਂਟ ਲਗਾਏ ਗਏ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ। ਸਕੂਲ ਦੇ ਸਾਰੇ ਸਟਾਫ ਨੂੰ ਇਸ ਮੌਕੇ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

Have something to say? Post your comment

 

More in Education

ਦੀਵਾਨ ਟੋਡਰ ਮੱਲ ਪਬਲਿਕ ਸਕੂਲ ਦੇ ਪੰਜਾਬੀ ਅਧਿਆਪਕ ਸੰਦੀਪ ਸਿੰਘ ਨੇ ਤੀਜ਼ੀ ਵਾਰ ਹਾਸਿਲ ਕੀਤਾ ‘ਨੈਸ਼ਨਲ ਬੈਸਟ ਟੀਚਰ ਅਵਾਰਡ 2024-25’

ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਸੁਨਾਮ ਕਾਲਜ਼ 'ਚ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ 

ਸਟੀਲਮੈਨਜ਼ ਪਬਲਿਕ ਸਕੂਲ ਚੰਨੋਂ ਦੀ ਅਧਿਆਪਕਾ ਮੀਨਾਕਸ਼ੀ ਚਾਵਲਾ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਣਾ ਦੇ ਵਿਦਿਆਰਥੀਆਂ ਨੇ ਪੁਲਿਸ ਲਾਈਨ ਦਾ ਕੀਤਾ ਦੌਰਾ 

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਗਿਲਕੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਮੀਨ ਨੇ ਜਿੱਤਿਆ ਰਾਸ਼ਟਰੀ ਕੁਇਜ਼ ਮੁਕਾਬਲਾ

ਭਾਸ਼ਣ ਪ੍ਰਤੀਯੋਗਤਾ 'ਚ ਅੱਵਲ ਰਹੀ ਵਿਦਿਆਰਥਣ ਰਸ਼ਨਦੀਪ ਸਨਮਾਨਿਤ

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਵਿਜੀਲੈਂਸ ਬਿਊਰੋ ਵੱਲੋਂ ਰਿਮਟ ਕਾਲਜ਼ ਵਿਖੇ ਜਾਗਰੂਕਤਾ