ਮੋਗਾ : ਪਹਿਲਾਂ ਗ੍ਰੀਨ ਟੈਕਸ ਦੇ ਨਾਮ ਤੇ ਅਤੇ ਹੁਣ ਬਿਜਲੀ ਦਰਾਂ ਚ ਵਾਅਦਾ ਅਤੇ ਬਿਜਲੀ ਦੀ ਸਬਸਿਡੀ ਨੂੰ ਖ਼ਤਮ ਕਰਨ ਤੋਂ ਇਲਾਵਾ ਡੀਜ਼ਲ-ਪੈਟਰੋਲ ਦੇ ਰੇਟਾਂ ਵਿੱਚ ਵਾਅਦਾ ਕਰਨ ਦੇ ਫੈਸਲੇ ਨੇ ਆਮ ਆਦਮੀ ਦਾ ਗਲਾ ਘੁੱਟ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਆਸ ਉਮੀਦ ਲਗਾਈ ਬੈਠੇ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਅਤੇ ਦਿਨ ਪ੍ਰਤਿਦਿਨ ਲੁੱਟਿਆ ਮਹਿਸੂਸ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਤੋਂ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਦੇ ਸੈਕਟਰੀ ਡਾ. ਹਰਜੋਤ ਕਮਲ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਰੀ ਗਿਣਤੀ ਵਿੱਚ ਇਸ ਆਸ ਉਮੀਦ ਨਾਲ ਆਪ ਪਾਰਟੀ ਨੂੰ ਵੋਟਾਂ ਪਾਈਆਂ ਸਨ ਕਿ ਉਨ੍ਹਾਂ ਨੂੰ ਕੁਝ ਰਾਹਤ ਮਿਲੇਗੀ,ਪਰ ਆਪ ਪਾਰਟੀ ਤੋਂ ਤਾਂ ਇਨ੍ਹਾਂ ਦੇ ਵਿਧਾਇਕ ਵੀ ਨਾਰਾਜ਼ ਚੱਲ ਰਹੇ ਹਨ ਅਤੇ ਹੁਣ ਲੋਕਾਂ ਨੂੰ ਵੀ ਇਨ੍ਹਾਂ ਦੀਆਂ ਮਾਰੂ ਨੀਤੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਡਾ.ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਦੀ ਕੈਬਨੇਟ ਮੀਟਿੰਗ ਵਿੱਚ ਕੋਈ ਵੀ ਫੈਸਲਾ ਲੋਕਾਂ ਨੂੰ ਰਾਹਤ ਦੇਣ ਵਾਲਾ ਨਹੀਂ ਆਇਆ ਅਤੇ ਲੋਕ ਵੀ ਇਹ ਮਹਿਸੂਸ ਕਰ ਲੱਗ ਪਏ ਹਨ ਕਿ ਪੰਜਾਬ ਵਿੱਚ ਆਪ ਪਾਰਟੀ ਨੂੰ ਮੌਕਾ ਦੇ ਕੇ ਉਨ੍ਹਾਂ ਨੇ ਬਹੁਤ ਵੱਡੀ ਗਲਤੀ ਕੀਤੀ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਹੁਣ ਲੋਕ ਬਦਲਾਵ ਵਾਲਿਆਂ ਦਾ ਬਦਲਾਵ ਕਰਨ ਲਈ ਬਿਲਕੁਲ ਤਿਆਰ ਬਰ ਤਿਆਰ ਬੈਠੇ ਹਨ ਅਤੇ ਆਉਣ ਵਾਲੀ ਚੋਣਾਂ ਵਿੱਚ ਆਪ ਪਾਰਟੀ ਨੂੰ ਲੋਕਾਂ ਦੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਵੇਗਾ ਅਤੇ ਲੋਕ ਇਸ ਸਰਕਾਰ ਨੂੰ ਧੁਰੋਂ ਨਾਕਾਰ ਕੇ ਲੋਕਾਂ ਦੇ ਹਿੱਤਾਂ ਲਈ ਲੋਕ ਭਲਾਈ ਸਕੀਮਾਂ ਲਿਆਉਣ ਵਾਲੀ ਭਾਜਪਾ ਦੀ ਸਰਕਾਰ ਨੂੰ ਬਣਾਉਣਗੇ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੇ ਸਤਾਏ ਹੋਏ ਲੋਕਾਂ ਲਈ ਹੁਣ ਭਾਜਪਾ ਹੀ ਰਾਹਤ ਦੀ ਆਸ ਨਜ਼ਰ ਆ ਰਹੀ ਹੈ ਅਤੇ ਲੋਕ ਭਾਜਪਾ ਪਾਰਟੀ ਨਾਲ ਜੁੜ ਰਹੇ ਹਨ।