ਐਸ ਏ ਐਸ ਨਗਰ : ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਵਲੋਂ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਫਸਲ ਦੀ ਕਟਾਈ ਤੋਂ ਬਾਅਦ ਪਰਾਲੀ ਨਾ ਸਾੜਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਪਿੰਡ ਗੀਗੇ ਮਾਜਰਾ ਵਿੱਚ ਡੀ ਐਸ ਪੀ ਹਰਸਿਮਰਨਸਿੰਘ ਬੱਲ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੂ ਨੂੰ ਦੱਸਿਆ ਕਿ ਪਰਾਲੀ ਸਾੜਣ ਵਾਲੇ ਕਿਸਾਨਾਂ ਦੇ ਖਿਲਾਫ ਮੁਜਰਿਮਾਨਾਂ ਕਾਰਵਾਈ ਕੀਤੀ ਜਾ ਸਕਦੀ ਹੈ ਇਸ ਲਈ ਉਹ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਨਾ ਲਗਾਉਣ।ਇਸ ਮੌਕੇ ਸ੍ਰ ਬੱਲ ਨੇ ਦੱਸਿਆ ਕਿ ਬੀਤੇ ਦਿਨੀ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਦੌਰਾਨ ਪੁਲੀਸ ਨੂੰ ਇਸ ਸੰਬੰਧੀ ਕਾਰਵਾਈ ਕਰਨ ਲਈ ਕਿਹਾ ਗਿਆ ਸੀ ਅਤੇ ਐਸ ਐਸ ਪੀ ਮੁਹਾਲੀ ਸ੍ਰੀ ਦੀਪਕ ਪਰੀਕ ਦੀਆਂ ਹਿਦਾਇਤਾਂ ਤੇ ਉਹਨਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਇਸ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਅਤੇ ਪੁਲੀਸ ਵਿੱਚ ਕੋਈ ਟਕਰਾਅ ਨਾ ਹੋਵੇ ਅਤੇ ਵਾਤਾਵਰਨ ਨੂੰ ਵੀ ਬਚਾਇਆ ਜਾ ਸਕੇ।