Thursday, September 19, 2024

Education

ਸੁਨਾਮ ਕਾਲਜ਼ 'ਚ ਟਰੈਕ ਦਾ ਅਮਨ ਅਰੋੜਾ ਨੇ ਰੱਖਿਆ ਨੀਂਹ ਪੱਥਰ 

September 09, 2024 12:08 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਵਿਖੇ ਨਵੇਂ ਬਣਨ ਵਾਲੇ 400 ਮੀਟਰ ਲੰਬੇ ਟਰੈਕ ਦਾ ਨੀਹ ਪੱਥਰ ਰੱਖਿਆ। ਪੰਜ ਮਹੀਨਿਆਂ ਵਿਚ ਤਿਆਰ ਹੋਣ ਵਾਲੇ ਟਰੈਕ ਤੇ 68 ਲੱਖ ਰੁਪਏ ਖਰਚ ਆਉਣਗੇ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਜੋਸ਼ੋ ਖਰੋਸ਼ ਨਾਲ ਉਪਰਾਲੇ ਕੀਤੇ ਜਾ ਰਹੇ ਹਨ, ਸਰਕਾਰੀ ਸਕੂਲਾਂ ਦੇ ਨਾਲ ਨਾਲ ਸਰਕਾਰੀ ਕਾਲਜਾਂ ਦੇ ਖਿਡਾਰੀਆਂ ਨੂੰ ਤਰਾਸ਼ਣ ਲਈ ਵੀ ਪੰਜਾਬ ਸਰਕਾਰ ਉਚੇਚੇ ਉਪਰਾਲੇ ਕਰ ਰਹੀ ਹੈ ਅਤੇ ਇਸੇ ਕੜੀ ਦੇ ਤਹਿਤ ਸ਼ਹੀਦ ਉਧਮ ਸਿੰਘ ਕਾਲਜ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ 400 ਮੀਟਰ ਲੰਬੇ ਸਿੰਡਰ ਟਰੈਕ ਦਾ ਨੀਹ ਪੱਥਰ ਰੱਖਿਆ ਗਿਆ ਹੈ ਜਿਸ ਨੂੰ ਤਿਆਰ ਕਰਨ ਵਿੱਚ ਲਗਭਗ 68 ਲੱਖ ਰੁਪਏ ਦੀ ਲਾਗਤ ਆਵੇਗੀ। ਉਹਨਾਂ ਕਿਹਾ ਕਿ ਟਰੈਕ ਪੰਜ ਮਹੀਨਿਆਂ ਅੰਦਰ ਮੁਕੰਮਲ ਕਰਵਾਉਣ ਮਗਰੋਂ ਕਾਲਜ ਦੇ ਖਿਡਾਰੀਆਂ ਨੂੰ ਅਭਿਆਸ ਅਤੇ ਤਕਨੀਕੀ ਖੇਡ ਸਿਖਲਾਈ ਲਈ ਸਮਰਪਿਤ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਟਰੈਕ ਵਿੱਚ ਇੱਕ ਫੁਟਬਾਲ ਗਰਾਊਂਡ ਵੀ ਬਣਾਇਆ ਜਾਵੇਗਾ ਜਿੱਥੋਂ ਖਿਡਾਰੀਆਂ ਨੂੰ ਫੁਟਬਾਲ ਦੀ ਖੇਡ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਦਾ ਸੁਨਹਿਰਾ ਮੌਕਾ ਮਿਲੇਗਾ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਕਾਲਜ ਦੇ ਵਿੱਚ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜਬੂਤ ਕਰਨ ਦੀ ਦਿਸ਼ਾ ਵਿੱਚ ਵੀ ਮਹੱਤਵਪੂਰਣ ਕਦਮ ਚੁੱਕੇ ਜਾ ਰਹੇ ਹਨ ਅਤੇ ਇਹ ਸਿੰਡਰ ਟਰੈਕ ਵੀ ਇਸ ਦਿਸ਼ਾ ਵਿੱਚ ਇੱਕ ਅਹਿਮ ਉਪਰਾਲਾ ਹੈ। ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਸਿੰਘ, ਆਸ਼ਾ ਬਜਾਜ, ਮਨਪ੍ਰੀਤ ਬਾਂਸਲ, ਪੰਕਜ ਡੋਗਰਾ ਪ੍ਰਧਾਨ ਓਲਡ ਸਟੂਡੈਂਟ ਐਸੋਸੀਏਸ਼ਨ, ਹਰਵਿੰਦਰ ਸਿੰਘ ਨਾਮਧਾਰੀ, ਸਾਹਿਬ ਸਿੰਘ ਬਲਾਕ ਪ੍ਰਧਾਨ, ਨਰੇਸ਼ ਸ਼ਰਮਾ, ਅਮਰੀਕ ਸਿੰਘ ਧਾਲੀਵਾਲ, ਮਨੀ ਸਰਾਓ ਸਮੇਤ ਕਾਲਜ਼ ਸਟਾਫ਼ ਦੇ ਮੈਂਬਰ ਹਾਜ਼ਰ ਸਨ।

Have something to say? Post your comment

 

More in Education

ਨੌਜਵਾਨਾਂ ਵਿੱਚ ਕੁਦਰਤ ਅਤੇ ਵਾਤਾਵਰਨ ਨਾਲ ਪਿਆਰ ਅਤੇ ਜਾਗਰੂਕਤਾ ਵਧਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ

ਲਿੰਗ ਸਮਾਨਤਾ ਅਤੇ ਸੰਵੇਦਨਸੀਲਤਾ ਵਿਸ਼ੇ ਤੇ ਸੈਮੀਨਾਰ ਕਰਵਾਇਆ

ਸੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਟੂਰਨਾਮੈਂਟ ਵਿੱਚ ਪੰਜ ਸੋਨ ਤਗਮੇ ਜਿੱਤੇ

"ਵਿਮਨ ਕਰੀਅਰ ਏਜੰਟ" ਤਹਿਤ ਪਲੇਸਮੈਂਟ ਕੈਂਪ 18 ਸਤੰਬਰ ਨੂੰ 

ਆਰੀਅਨਜ਼ ਵਿਖੇ ਟੈਲੀਮੈਡੀਸਨ 'ਤੇ ਇਕ ਹਫ਼ਤੇ ਦਾ ਫੈਕਲਟੀ ਵਿਕਾਸ ਪ੍ਰੋਗਰਾਮ ਸਮਾਪਤ ਹੋਇਆ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

ਸ਼ਾਸਤਰੀ ਮਾਡਲ ਸਕੂਲ ਵਿੱਚ ਗਊ ਗਰਾਸ ਸੇਵਾ ਦੀ ਸ਼ੁਰੂਆਤ ਕੀਤੀ

ਖਾਲਸਾ ਕਾਲਜ ਮੁਹਾਲੀ ਵਿਖੇ ਅਰਦਾਸ ਨਾਲ ਹੋਈ ਅਕਾਦਮਿਕ ਸੈਸ਼ਨ 2024-25 ਦੀ ਸ਼ੁਰੂਆਤ

ਗੌਰਮਿੰਟ ਡੀ.ਪੀ.ਈ./ਲੈਕਚਰਾਰ ਯੂਨੀਅਨ ਦੀ ਇਕੱਤਰਤਾ 'ਚ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਸਮੱਸਿਆਵਾਂ ਸਬੰਧੀ ਚਰਚਾ

ਫਲਾਂ ਅਤੇ ਸਬਜ਼ੀਆਂ ਦੇ ਗੁਣਾਂ ਨਾਲ ਜਾਣੂ ਕਰਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ