Thursday, September 19, 2024

Malwa

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਫ਼ਰੌਰ ਵਿਖੇ ਕਰੀਅਰ ਟਾਕ

September 09, 2024 04:05 PM
SehajTimes

ਨੌਜਵਾਨਾਂ ਨਾਲ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਕਰਨ ਲਈ ਨੁਕਤੇ ਸਾਝੇਂ ਕੀਤੇ

ਖਮਾਣੋ/ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਵਿਖੇ ਕਰੀਅਰ ਟਾਕ ਕਰਵਾਈ, ਜਿਸ ਵਿੱਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਆਪਣਾ ਕਰੀਅਰ ਚੁਣਨ ਬਾਬਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਿਊਰੋ ਦੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਭਾਗ ਵੱਲੋਂ ਚਲਾਏ ਜਾ ਰਹੇ ਅਦਾਰਿਆਂ ਜਿਵੇਂ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪਲੇਸਮੈਂਟ ਅਫਸਰ ਸ. ਜਸਵਿੰਦਰ ਸਿੰਘ ਨੇ ਨੌਜਵਾਨਾਂ ਨਾਲ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਕਰਨ ਲਈ ਨੁਕਤੇ ਸਾਝੇਂ ਕੀਤੇ ਗਏ ਅਤੇ  ਰੋਜ਼ਗਾਰ ਵਿਭਾਗ ਨਾਲ ਜੁੜਨ ਲਈ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਹਰੀਸ਼ ਚੰਦ ਮੀਨਾ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਕਰੀਅਰ ਟੀਚਰ ਦੀਪਾ ਸ਼ਰਮਾ ਤੋਂ ਇਲਾਵਾ ਸਕੂਲ ਸਟਾਫ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ