Thursday, September 19, 2024

Education

ਲੋੜਵੰਦ ਬੱਚਿਆਂ ਨੂੰ ਵੰਡੀਆਂ ਵਰਦੀਆਂ ਤੇ ਬੂਟ 

September 09, 2024 04:59 PM
SehajTimes
ਪਟਿਆਲਾ : ਅੱਜ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਵੀਰਪਾਲ ਕੌਰ ਚਹਿਲ ਤੇ ਉਨ੍ਹਾ ਦੇ ਪਿਤਾ ਸਮਾਜ ਸੇਵੀ ਡਾ. ਮੱਖਣ ਸਿੰਘ ਚਹਿਲ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਜਰਾਬਾਂ ਦਿੱਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਵੀਰਪਾਲ ਕੌਰ ਚਹਿਲ ਨੇ ਦੱਸਿਆ ਕਿ ਅੱਜ ਉਹਨਾਂ ਵੱਲੋਂ ਮਿਡਲ ਸਕੂਲ ਅਬਲੋਵਾਲ ਦੇ 42 ਬੱਚਿਆਂ ਨੂੰ ਵਰਦੀਆਂ ਜਦੋਂ ਕਿ ਸਰਕਾਰੀ ਐਲੀਮੈਂਟਰੀ ਸਕੂਲ ਅਬਲੋਵਾਲ 17 ਬੱਚਿਆਂ ਨੂੰ ਵਰਦੀਆਂ ਤੇ ਬੂਟ ਜੁਰਾਬਾਂ ਦਿੱਤੀਆਂ ਗਈਆਂ।
 
ਬੀਬੀ ਵੀਰਪਾਲ ਕੌਰ ਚਹਿਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਪਿਤਾ ਡਾ. ਮੱਖਣ ਸਿੰਘ ਚਹਿਲ ਵੱਲੋਂ ਆਪਣੀ ਦਸਾਂ ਨੌਹਾਂ ਦੀ ਕਿਰਤ ਕਮਾਈ ਵਿੱਚੋਂ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ।ਇਸੇ ਕੜੀ ਤਹਿਤ ਲੋੜਵੰਦ ਬੱਚਿਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਵਰਦੀਆਂ ਤੇ ਬੂਟ ਮੁਹੱਈਆ ਕਰਵਾਏ ਗਏ ਹਨ।ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਵੱਲੋਂ ਇਸੇ ਤਰ੍ਹਾਂ ਦੇ ਸਮਾਜ ਸੇਵੀ ਕਾਰਜਾਂ ਵਿੱਚ ਸ਼ਮੂਲੀਅਤ ਕੀਤੀ ਜਾਂਦੀ ਰਹੇਗੀ। ਇਸ ਦੌਰਾਨ ਸਕੂਲ ਸਟਾਫ ਵੱਲੋਂ ਸਮਾਜ ਸੇਵੀ ਚਹਿਲ ਪਰਿਵਾਰ ਅਤੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਜਗਤਾਰ ਸਿੰਘ, ਅਮਨਪ੍ਰੀਤ ਕੌਰ, ਕਰਮਜੀਤ ਕੌਰ ਅਤੇ ਪ੍ਰਕਾਸ਼ ਕੌਰ ਸਮੇਤ ਹੋਰ ਵੀ ਮੌਜੂਦ ਸਨ।
 

Have something to say? Post your comment

 

More in Education

ਨੌਜਵਾਨਾਂ ਵਿੱਚ ਕੁਦਰਤ ਅਤੇ ਵਾਤਾਵਰਨ ਨਾਲ ਪਿਆਰ ਅਤੇ ਜਾਗਰੂਕਤਾ ਵਧਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ

ਲਿੰਗ ਸਮਾਨਤਾ ਅਤੇ ਸੰਵੇਦਨਸੀਲਤਾ ਵਿਸ਼ੇ ਤੇ ਸੈਮੀਨਾਰ ਕਰਵਾਇਆ

ਸੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਟੂਰਨਾਮੈਂਟ ਵਿੱਚ ਪੰਜ ਸੋਨ ਤਗਮੇ ਜਿੱਤੇ

"ਵਿਮਨ ਕਰੀਅਰ ਏਜੰਟ" ਤਹਿਤ ਪਲੇਸਮੈਂਟ ਕੈਂਪ 18 ਸਤੰਬਰ ਨੂੰ 

ਆਰੀਅਨਜ਼ ਵਿਖੇ ਟੈਲੀਮੈਡੀਸਨ 'ਤੇ ਇਕ ਹਫ਼ਤੇ ਦਾ ਫੈਕਲਟੀ ਵਿਕਾਸ ਪ੍ਰੋਗਰਾਮ ਸਮਾਪਤ ਹੋਇਆ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

ਸ਼ਾਸਤਰੀ ਮਾਡਲ ਸਕੂਲ ਵਿੱਚ ਗਊ ਗਰਾਸ ਸੇਵਾ ਦੀ ਸ਼ੁਰੂਆਤ ਕੀਤੀ

ਖਾਲਸਾ ਕਾਲਜ ਮੁਹਾਲੀ ਵਿਖੇ ਅਰਦਾਸ ਨਾਲ ਹੋਈ ਅਕਾਦਮਿਕ ਸੈਸ਼ਨ 2024-25 ਦੀ ਸ਼ੁਰੂਆਤ

ਗੌਰਮਿੰਟ ਡੀ.ਪੀ.ਈ./ਲੈਕਚਰਾਰ ਯੂਨੀਅਨ ਦੀ ਇਕੱਤਰਤਾ 'ਚ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਸਮੱਸਿਆਵਾਂ ਸਬੰਧੀ ਚਰਚਾ

ਫਲਾਂ ਅਤੇ ਸਬਜ਼ੀਆਂ ਦੇ ਗੁਣਾਂ ਨਾਲ ਜਾਣੂ ਕਰਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ