Thursday, September 19, 2024

Chandigarh

ਪੰਜਾਬ ‘ਚ ਬਿਜਲੀ ਚੋਰੀ 'ਤੇ ਸਖ਼ਤ ਵਾਰ: 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ

September 10, 2024 05:17 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐਫ.ਆਈ.ਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ।ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਖਜਾਨੇ ਨੂੰ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਰਾਜ ਭਰ ਵਿੱਚ ਨਿਯਮਤ ਚੈਕਿੰਗਾਂ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਟਿਆਲਾ ਜ਼ੋਨ ਵਿੱਚ 90, ਅੰਮ੍ਰਿਤਸਰ ਜ਼ੋਨ ਵਿੱਚ 79, ਬਠਿੰਡਾ ਜ਼ੋਨ ਵਿੱਚ 71, ਲੁਧਿਆਣਾ ਜ਼ੋਨ ਵਿੱਚ 29 ਅਤੇ ਜਲੰਧਰ ਜ਼ੋਨ ਵਿੱਚ 27 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ।

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਇਹ ਐਫ.ਆਈ.ਆਰ. ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਦਰਜ ਕੀਤੀਆਂ ਗਈਆਂ ਹਨ, ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ 37 ਆਊਟਸੋਰਸ ਮੀਟਰ ਰੀਡਰਾਂ ਅਤੇ ਇੱਕ ਸੁਪਰਵਾਈਜ਼ਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਬਰਖਾਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬਿਜਲੀ ਚੋਰੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬਿਜਲੀ ਮੰਤਰੀ ਨੇ ਬਿਜਲੀ ਚੋਰੀ ਨਾਲ ਨਜਿੱਠਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਵਿਰੁੱਧ ਸਖ਼ਤ ਕਦਮ ਬੇਰੋਕ ਜਾਰੀ ਰਹਿਣਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਗਤੀਵਿਧੀਆਂ ਬੰਦ ਕਰਕੇ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਵਾਉਣ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਸੂਬੇ ਦੇ ਖਜਾਨੇ ਨੂੰ ਵੱਡਾ ਖੋਰਾ ਲਾਉਂਦੀ ਹੈ ਅਤੇ ਇਸ ਨੂੰ ਮੁਕੰਮਲ ਤੌਰ ‘ਤੇ ਖਤਮ ਕਰਨ ਲਈ ਬਿਜਲੀ ਵਿਭਾਗ ਦ੍ਰਿੜ ਸੰਕਲਪ ਹੈ। ਇਥੇ ਜਿਕਰਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਹਿਲਾਂ ਹੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਵਿਆਪਕ ਪੱਧਰ 'ਤੇ ਵਿਸ਼ੇਸ਼ ਨਿਰੀਖਣ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਹਨ। ਇਹਨਾਂ ਨਿਰੀਖਣਾਂ ਦਾ ਉਦੇਸ਼ ਬਿਜਲੀ ਚੋਰੀ ਨੂੰ ਰੋਕਣਾ ਅਤੇ ਇਹਨਾਂ ਗੈਰ-ਕਾਨੂੰਨੀ ਗਤੀਵਿਧੀਆਂ ਕਾਰਨ ਹੋਏ ਮਾਲੀਏ ਦੇ ਨੁਕਸਾਨ ਦੀ ਭਰਪਾਈ ਕਰਨਾ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ