ਜ਼ੀਰਕਪੁਰ : ਪੰਜਾਬ ਪੁਲੀਸ ਵਲੋਂ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜੀਰਕਪੁਰ ਪੁਲੀਸ ਵਲੋਂ ਪੰਚਕੂਲਾ ਜ਼ੀਰਕਪੁਰ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਡੀ ਐੱਸ ਪੀ ਜ਼ੀਰਕਪੁਰ ਜਸਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਅੰਤਰਰਾਜੀ ਸਰਹੱਦ ਤੇ ਨਾਕੇ ਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਅੰਬਾਲਾ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਏ ਐੱਸ. ਪੀ. ਡੇਰਾ ਬਸੀ ਜਯੰਤ ਪੁਰੀ ਵੀ ਪਹੁੰਚੇ। ਉਹਨਾਂ ਕਿਹਾ ਕਿ ਹਰਿਆਣਾ ਵਿੱਚ ਹੋ ਰਹੀਆਂ ਵਿਧਾਨਸਭਾ ਚੋਣਾਂ ਦੇ ਸੰਬੰਧ ਵਿੱਚ ਪੁਲੀਸ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ।
ਇਹਨਾਂ ਨਾਕਿਆਂ ਦੌਰਾਨ ਐਸ ਐਚ ਓ ਲਾਲੜੂ ਆਕਾਸ਼ ਸ਼ਰਮਾ ਅਤੇ ਢਕੋਲੀ ਦੇ ਚੌਕੀ ਇੰਚਾਰਜ ਗੁਰ ਮਿਹਰ ਸਿੰਘ ਅਤੇ ਪੁਲੀਸ ਟੀਮ ਹਾਜਿਰ ਸੀ।