ਸੁਨਾਮ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੋਂ ਤੁਰੰਤ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਸ੍ ਭੂੰਦੜ ਉੱਪਰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਅਵੱਗਿਆ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਸੁਧਾਰ ਲਹਿਰ ਦੇ ਆਗੂਆਂ ਜਥੇਦਾਰ ਪ੍ਰਿਤਪਾਲ ਸਿੰਘ ਹਾਂਡਾ, ਗੁਰਬਚਨ ਸਿੰਘ ਧਾਲੀਵਾਲ, ਸਤਗੁਰ ਸਿੰਘ ਨਮੋਲ, ਰਾਗੀ ਭਾਈ ਜਗਮੇਲ ਸਿੰਘ ਛਾਜਲਾ ਤੇ ਰੂਪ ਸਿੰਘ ਸ਼ੇਰੋਂ ਨੇ ਕਿਹਾ ਕਿ ਸ੍ ਭੂੰਦੜ ਵਲੋਂ ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਆਗੂਆਂ ਨਾਲ ਮੀਟਿੰਗਾਂ ਕਰਨ ਦੇ ਗੰਭੀਰ ਇਲਜ਼ਾਮ ਲੱਗੇ ਹਨ ਅਜਿਹੇ ਹਾਲਾਤਾਂ ਵਿਚ ਕਿਸੇ ਨੂੰ ਜ਼ਿੰਮੇਵਾਰ ਅਹੁਦੇ ਉੱਪਰ ਰਹਿਣ ਦਾ ਕੋਈ ਹੱਕ ਨਹੀਂ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਸ੍ ਭੂੰਦੜ ਪਹਿਲਾਂ ਨਿਮਾਣੇ ਸਿੱਖ ਵਜੋਂ ਆਪਣੇ ਉੱਪਰ ਲੱਗੇ ਦੋਸ਼ਾਂ ਦਾ ਸਪਸ਼ਟੀਕਰਨ ਦੇਣ ਤੇ ਫਿਰ ਹੀ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ।