ਐਸ ਏ ਐਸ ਨਗਰ : ਹਰਿਆਣਾ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵਲੋਂ ਚੰਡੀਗੜ੍ਹ ਅਤੇ ਨਾਲ ਲੱਗਦੇ ਸੂਬਿਆਂ ਦੀ ਪੁਲੀਸ ਫੋਰਸ ਨਾਲ ਤਾਲਮੇਲ ਕਰਕੇ ਚਲਾਈ ਜਾ ਰਹੀ ਆਪਰੇਸ਼ਨ ਸੀਲ ਮੁਹਿੰਮ ਤਹਿਤ ਮੁਹਾਲੀ ਚੰਡੀਗੜ੍ਹ ਦੀ ਹੱਦ ਤੇ ਨਾਕੇਬੰਦੀ ਕਰਕੇ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਜਿਹੜੇ ਵਿਅਕਤੀ ਸ਼ੱਕੀ ਲੱਗੇ ਉਹਨਾਂ ਨੂੰ ਵੈਰੀਫਿਕੇਸ਼ਨ ਲਈ ਥਾਣੇ ਲਿਜਾਇਆ ਗਿਆ।
ਡੀ ਐਸ ਪੀ ਸਿਟੀ 2 ਸ੍ਰ਼ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐਸ ਐਸ ਪੀ ਸ੍ਰੀ ਦੀਪਕ ਪਰੀਕ ਦੀਆਂ ਹਿਦਾਇਤਾਂ ਤੇ ਚਲਾਈ ਜਾ ਰਹੀ ਆਪਰੇਸ਼ਨ ਸੀਲ ਤਹਿਤ ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਰਹੱਦਾਂ ਦੀ ਵਿਸ਼ੇਸ਼ ਨਾਕੇਬੰਦੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਦੌਰਾਨ ਜਿੱਥੇ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਬਿਨਾ ਵਜ੍ਹਾ ਪਰੇਸ਼ਾਨ ਨਾ ਹੋਣਾ ਪਵੇ ਉੱਥੇ ਸ਼ੱਕੀ ਵਿਅਕਤੀਆਂ ਅਤੇ ਉਹਨਾਂ ਦੇ ਵਾਹਨਾਂ ਦੀ ਵਿਸ਼ੇਸ ਜਾਂਚ ਕੀਤੀ ਜਾ ਰਹੀ ਹੈ।
ਉਨਸ਼ਾਂ ਦੱਸਿਆ ਕਿ ਸ਼ੱਕੀ ਲੱਗੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਪੂਰੀ ਤਸੱਲੀ ਤੋਂ ਬਾਅਦ ਹੀ ਛੱਡਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ।