ਐਸ ਏ ਐਸ ਨਗਰ : ਖ਼ਾਲਸਾ ਕਾਲਜ (ਅੰਮ੍ਰਿਤਸਰ) ਆਫ਼ ਟੈਕਨਾਲੋਜੀ ਐਂਡ ਬਿਜਨਸ ਸਟੱਡੀਜ, ਫੇਸ਼ 3ਏ, ਮੁਹਾਲੀ ਵੱਲੋਂ ਅੱਜ ਅਕਾਦਮਿਕ ਸੈਸ਼ਨ 2024-25 ਦੇ ਉਦਘਾਟਨ ਮੌਕੇ ਕਾਲਜ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਆਰੰਭਤਾ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿੱਚ ਕਾਲਜ ਦੇ ਵਿਹੜੇ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਧਾਰਮਿਕ ਰਸਮ ਨੇ ਸਾਰਿਆਂ ਨੂੰ ਸਕਾਰਾਤਮਕ ਊਰਜਾ ਅਤੇ ਪ੍ਰੇਰਨਾ ਪ੍ਰਦਾਨ ਕੀਤੀ।
ਇਸ ਸਮਾਗਮ ਵਿੱਚ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਕੁਲਵਿੰਦਰ ਸਿੰਘ, ਸਹਾਇਕ ਡਾਇਰੈਕਟਰ ਰੁਪਿੰਦਰ ਕੌਰ ਅਤੇ ਸਾਬਕਾ ਡੀਐਫਓ ਪੰਜਾਬ ਤੇਜਿੰਦਰ ਸਿੰਘ ਸਮੇਤ ਹੋਰ ਮਹਿਮਾਨਾਂ, ਫੈਮਲੀ ਪਲੈਨਿੰਗ ਐਸੋਸੀਏਸ਼ਨ ਆਫ ਇੰਡੀਆ ਦੇ ਅਹੁਦੇਦਾਰਾਂ, ਟ੍ਰਾਈਸਿਟੀ ਦੀਆਂ ਵੱਖ ਵੱਖ ਵਿੱਦਿਅਕ ਸੰਸਥਾਵਾਂ ਦੇ ਚੋਣਵੇਂ ਸਿੱਖਿਆ ਸ਼ਾਸਤਰੀ ਹਾਜ਼ਰ ਸਨ। ਪਿੰਸੀਪਲ ਡਾ: ਹਰੀਸ਼ ਕੁਮਾਰੀ ਨੇ ਵਿਦਿਆਰਥੀਆਂ ਨੂੰ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਇਤਿਹਾਸਕ ਯੋਗਦਾਨ ਅਤੇ ਇਸ ਵੱਲੋਂ ਵਿੱਦਿਆ ਦੇ ਖੇਤਰ ਵਿਚ ਪਾਏ ਕੰਮਾਂ ਬਾਰੇ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਕਾਲਜ ਦੇ ਨਿਯਮਾਂ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਹੋਰ ਜ਼ਰੂਰੀ ਜਾਣਕਾਰੀ ਦਿੱਤੀ।
ਸਮਾਗਮ ਦੀ ਸਮਾਪਤੀ ਮੌਕੇ ਅਤੁੱਟ ਲੰਗਰ ਵਰਤਾਇਆ ਗਿਆ।