Thursday, September 19, 2024

Chandigarh

ਫੇਸ਼ 2 ਵਿੱਚ ਰੇਹੜੀਆਂ ਫੜੀਆਂ ਵਾਲਿਆਂ ਦੇ ਨਾਜਾਇਜ਼ ਕਬਜ਼ੇ ਹਟਾਏ

September 11, 2024 04:59 PM
ਅਮਰਜੀਤ ਰਤਨ

ਐਸ ਏ ਐਸ ਨਗਰ : ਨਗਰ ਨਿਗਮ ਦੀ ਨਾਜਾਇਜ਼ ਕਬਜੇ ਹਟਾਉਣ ਵਾਲੀ ਟੀਮ ਵੱਲੋਂ ਫੇਸ਼ 2 ਵਿੱਚ ਮਾਰਕੀਟ ਦੀ ਪਾਰਕਿੰਗ ਵਿੱਚ ਵੱਡੀ ਗਿਣਤੀ ਰੇਹੜੀਆਂ ਫੜੀਆਂ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ ਕਬਜੇ ਹਟਾਏ ਗਏ। ਇਸ ਮੌਕੇ ਇੰਸਪੈਕਟਰ ਵਰਿੰਦਰ ਕੁਮਾਰ ਦੀ ਅਗਵਾਈ ਵਿੱਚ ਟੀਮ ਵੱਲੋਂ ਰੇਹੜੀਆਂ ਫੜੀਆਂ ਨੂੰ ਹਟਾਇਆ ਗਿਆ। ਹਾਂਲਾਂਕਿ ਨਗਰ ਨਿਗਮ ਦੀ ਟੀਮ ਦੇ ਜਾਣ ਤੋਂ ਥੋੜ੍ਹੀ ਦੇਰ ਬਾਅਦ ਰੇਹੜੀਆਂ ਫੜੀਆਂ ਵਾਲਿਆਂ ਵਲੋਂ ਇਹ ਕਬਜ਼ੇ ਦੁਬਾਰਾ ਹੋ ਗਏ ਸਨ। ਇਸ ਦੌਰਾਨ ਜਿਹੜੇ ਕਬਜ਼ਾਕਾਰਾਂ ਦੀਆਂ ਰੇਹੜੀਆਂ ਨਿਗਮ ਦੀ ਟੀਮ ਵਲੋਂ ਚੁੱਕੀਆਂ ਗਈਆਂ ਸਨ ਉਹਨਾਂ ਵਲੋਂ ਫੱਟੇ ਆਦਿ ਲਗਾ ਕੇ ਆਪਣੀ ਦੁਕਾਨਾਂ ਸਜਾ ਲਈਆਂ ਗਈਆਂ ਸਨ।
ਇੱਥੇ ਜਿਕਰਯੋਗ ਹੈ ਕਿ ਇਹਨਾਂ ਰੇਹੜੀਆਂ ਫੜੀਆਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਮਾਰਕੀਟ ਵਿੱਚ ਆਉਣ ਵਾਲੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਮਾਰਕੀਟ ਦੀ ਪਾਰਕਿੰਗ ਵਿੱਚ ਖੜੀਆਂ ਰੇਹੜੀਆਂ ਫੜੀਆਂ ਕਾਰਨ ਵਾਹਨ ਚਾਲਕਾਂ ਨੂੰ ਆਪਣੇ ਵਾਹਨ ਖੜਾਉਣ ਵਿੱਚ ਥਾਂ ਨਹੀਂ ਮਿਲਦੀ, ਜਿਸ ਕਾਰਨ ਕਈ ਵਾਰ ਜਾਮ ਵਰਗੀ ਸਥਿਤੀ ਬਣ ਜਾਂਦੀ ਹੈ ਤੇ ਵਾਹਨ ਚਾਲਕਾਂ ਅਤੇ ਰੇਹੜੀ ਵਾਲਿਆਂ ਵਿਚਾਲੇ ਲੜਾਈ ਹੋਣ ਦੀ ਨੌਬਤ ਆ ਜਾਂਦੀ ਹੈ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ