Friday, September 20, 2024

Chandigarh

ਐਸ ਸੀ/ਐਸ ਟੀ ਐਕਟ ਤਹਿਤ ਦਰਜ ਐਫ ਆਈ ਆਰਜ਼ ਦੀ ਜਾਂਚ ਡੀ ਐਸ ਪੀ ਪੱਧਰ ਦਾ ਆਈ ਓ ਹੀ ਕਰੇ : ਏ ਡੀ ਸੀ

September 11, 2024 05:07 PM
SehajTimes

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਇਸ ਐਕਟ ਦੀਆਂ ਧਾਰਾਵਾਂ ਬਾਰੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਕਿਹਾ

ਐਸ.ਏ.ਐਸ.ਨਗਰ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਨੇ ਅੱਜ ਐਸ.ਸੀ./ਐਸ.ਟੀ (ਅੱਤਿਆਚਾਰ ਰੋਕਥਾਮ) ਐਕਟ 1989 ਅਧੀਨ ਬਣਾਏ ਗਏ ਉਪਬੰਧਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ ਤਾਂ ਜੋ ਪੀੜਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਦਫ਼ਤਰ, ਡੀਏਸੀ ਮੋਹਾਲੀ ਤੱਕ ਮੁਆਵਜ਼ੇ ਅਤੇ ਹੋਰ ਮੱਦਦ ਲਈ ਪਹੁੰਚ ਕਰ ਸਕਣ। ਅੱਜ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਨਿਗਰਾਨੀ ਕਮੇਟੀ (ਐਸਸੀ/ਐਸਟੀ ਐਕਟ ਅਧੀਨ) ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਉਨ੍ਹਾਂ ਨੇ ਐਸਸੀ/ਐਸਟੀ ਐਕਟ ਨਾਲ ਸਬੰਧਤ ਕੇਸਾਂ ਦੀ ਸਮੀਖਿਆ ਕੀਤੀ ਤਾਂ ਜੋ ਐਕਟ ਦੇ ਉਪਬੰਧਾਂ ਅਨੁਸਾਰ ਮੁਆਵਜ਼ੇ ਦੀ ਵੰਡ ਕੀਤੀ ਜਾ ਸਕੇ। ਉਨ੍ਹਾਂ ਨੇ ਐਕਟ ਦੀਆਂ ਇਨ੍ਹਾਂ ਧਾਰਾਵਾਂ ਦੀ ਪਾਲਣਾ ਕਰਨ 'ਤੇ ਜ਼ੋਰ ਦਿੱਤਾ ਕਿ ਜੇਕਰ ਅਜਿਹਾ ਕੋਈ ਮਾਮਲਾ ਥਾਣੇ ਵਿੱਚ ਦਰਜ ਹੁੰਦਾ ਹੈ, ਤਾਂ ਜਾਂਚ ਅਧਿਕਾਰੀ ਡੀਐਸਪੀ ਪੱਧਰ ਦਾ ਅਧਿਕਾਰੀ ਹੋਣਾ ਚਾਹੀਦਾ ਹੈ।
 ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਕਿ ਐਸਸੀ/ਐਸਟੀ(ਅੱਤਿਆਚਾਰ ਦੀ ਰੋਕਥਾਮ) ਐਕਟ 1989 ਅਧੀਨ ਐਫਆਈਆਰ ਦਰਜ ਕੀਤੀ ਜਾਂਦੀ ਹੈ, ਉਸ ਵੇਲੇ ਪੀੜਤ/ਪਰਿਵਾਰਕ ਮੈਂਬਰਾਂ ਨੂੰ ਐਕਟ ਦੇ ਤਹਿਤ ਵੱਖ ਵੱਖ ਪੜਾਵਾਂ 'ਤੇ ਅਪਰਾਧ ਦੀ ਗੰਭੀਰਤਾ ਦੇ ਅਨੁਸਾਰ ਵਿੱਤੀ ਮੁਆਵਜ਼ੇ ਦੀ ਵਿਵਸਥਾ ਤੋਂ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ (ਜਿਵੇਂ ਕਿ ਕਤਲ ਵਿੱਚ ਕੁੱਲ ਮੁਆਵਜ਼ਾ 8.25 ਲੱਖ ਹੈ) ਅਤੇ ਦੱਸਿਆ ਜਾਵੇ ਕਿ ਕਿਸ ਦਫ਼ਤਰ ਨਾਲ ਸੰਪਰਕ ਕਰਨਾ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਆਸ਼ੀਸ਼ ਕਥੂਰੀਆ ਨੂੰ ਪੁਲਿਸ ਅਤੇ ਜ਼ਿਲ੍ਹਾ ਅਟਾਰਨੀ ਨਾਲ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਕਿਹਾ ਗਿਆ ਤਾਂ ਜੋ ਸਾਰੇ ਪੀੜਤਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ ਸਕੇ। ਮੀਟਿੰਗ ਵਿੱਚ ਜ਼ਿਲ੍ਹਾ ਅਟਾਰਨੀ ਸੁਖਦੇਵ ਸਿੰਘ ਅਤੇ ਜ਼ਿਲ੍ਹਾ ਪੁਲੀਸ ਤੋਂ ਡੀ.ਐਸ.ਪੀ. ਐਨ ਪੀ ਐਸ ਲਹਿਲ, ਜੀ ਐਮ ਜ਼ਿਲ੍ਹਾ ਉਦਯੋਗ ਕੇਂਦਰ ਅਰਸ਼ਜੀਤ ਸਿੰਘ ਅਤੇ ਹੋਰ ਮੈਂਬਰ ਸ਼ਾਮਿਲ ਸਨ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ