Thursday, September 19, 2024

Doaba

 ਬਿਜਲੀ ਮੁਲਾਜ਼ਮ ਵਲੋ ਪੰਜ ਦਿਨ ਦੀ ਸਮੂਹਿਕ ਛੁੱਟੀ ਵਿੱਚ ਵਾਧਾ

September 13, 2024 01:27 PM
Amjad Hussain Khan
ਮੋਗਾ : ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋ ਬਿਜਲੀ ਕਾਮਿਆਂ ਦੀਆਂ ਵਾਜਿਬ ਮੰਗਾਂ ਵੱਟੇ ਖਾਤੇ ਪਾਉਣ ਖਿਲਾਫ਼ ਅੱਜ ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਦੇ ਸੱਦੇ ਤੇ ਦੂਜੇ ਦਿਨ ਵੀ ਸਾਰੇ ਬਿਜਲੀ ਕਾਮਿਆਂ ਵੱਲੋਂ  ਮੋਗਾ ਦਫ਼ਤਰ ਦੇ ਗੇਟ ਤੇ ਰੋਸ ਰੈਲੀ ਪ੍ਰਧਾਨ ਮਨਜੋਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕੀਤੀ।ਇਸ ਰੋਸ ਰੈਲੀ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਪ੍ਰਧਾਨ ਜੀ  ਨੇ ਦੱਸਿਆ31 ਜੁਲਾਈ ਦੀ ਮੀਟਿੰਗ ਵਿੱਚ ਮੁਲਾਜ਼ਮ ਮੰਗਾਂ ਤੇ ਹੋਈਆਂ ਸਹਿਮਤੀਆਂ ਅਨੁਸਾਰ ਡਿਊਟੀ ਦੌਰਾਨ ਘਾਤਕ ਹਾਦਸੇ ਦਾ ਸ਼ਿਕਾਰ ਹੋਏ ਬਿਜਲੀ ਕਾਮਿਆਂ ਦੇ ਪੀੜਤ ਪਰਿਵਾਰਾਂ ਨੂੰ ਇਕ ਕਰੋੜ ਦੀ ਮੁਆਵਜ਼ਾ ਰਾਸ਼ੀ ਦੇਣ ਸਮੇਤ ਕਾਮੇ ਨੂੰ ਸ਼ਹੀਦ ਦਾ ਦਰਜਾ ਦੇਣ, ਹਾਦਸੇ ਦਾ ਸ਼ਿਕਾਰ ਹੋਏ ਕਾਮੇ ਨੂੰ ਕੈਸ਼ ਲੈਸ ਇਲਾਜ ਦੀ ਸੁਵਿਧਾ ਲਾਗੂ ਕਰਨ, ਹਾਦਸੇ ਦੌਰਾਨ ਕਰਮਚਾਰੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸਬੰਧਤ ਕਰਮਚਾਰੀ (ਜੇ ਈ, ਲ. ਮ, ਸ. ਲ. ਮ  ਆਦਿ ) ਦੇ ਨਾਂ ਉੱਪਰ ਬਿਨਾਂ ਪੜਤਾਲ ਕੀਤੇ ਐਫ ਆਈ ਆਰ ਦਰਜ ਕਰਨ ਦੀ ਪਿਰਤ ਬੰਦ ਕਰਨ, ਹਜਾਰਾਂ ਦੀ ਗਿਣਤੀ ਵਿੱਚ ਖਾਲੀ ਪਈਆਂ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ ਆਰ ਟੀ ਐਮ ਦੀ ਤਰੱਕੀ ਤੁਰੰਤ ਕਰਨ ਓ ਸੀ ਕੈਟਾਗਰੀ ਨੂੰ ਪੇ ਬੈਂਡ ਦੇਣ, ਸਲਮਤੋਲਮ ਦੀ ਤਰੱਕੀ ਕਰਨ, ਬਾਕੀ ਸਾਰੀਆਂ ਕੈਟੇਗਰੀਆਂ ਦੀ ਤਰੱਕੀਆਂ ਵਿੱਚ ਆਈ ਖੜੋਤ ਦੂਰ ਕਰਨ ਇਨ ਹਾਊਸ ਕਾਂਟ੍ਰੈਕਟ ਕਾਮਿਆਂ ਨੂੰ ਰੈਗੂਲਰ ਕਰਨ, ਸੋਧੇ ਭੱਤਿਆਂ ਦਾ 32 ਮਹੀਨੇ ਦਾ ਬਕਾਇਆ ਜਾਰੀ ਕਰਨ ਰਹਿੰਦੇ ਭੱਤੇ ਜਿਵੇਂ ਹਾਰਡਸ਼ਿਪ ਭੱਤਾ ਆਦਿ ਨੂੰ ਸੋਧ ਕੇ ਲਾਗੂ ਕਰਨ, ਪੁਨਰ ਗਠਨ ਦੇ ਨਾਮ ਤੇ ਖਤਮ ਕੀਤੀਆਂ ਅਸਾਮੀਆਂ ਨੂੰ ਮੁੜ ਤੋਂ ਬਹਾਲ ਕਰਨ 17 ਜੁਲਾਈ 2020 ਤੋਂ ਪਹਿਲਾਂ ਤਰਸ ਦੇ ਆਧਾਰ ਤੇ ਪ੍ਰਤੀ ਬੇਨਤੀ ਦੇਣ ਵਾਲੇ ਕਰਮਚਾਰੀਆਂ ਉੱਪਰ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨ ਅਤੇ ਵਿੱਤ ਵਿਭਾਗ ਪੰਜਾਬ ਸਰਕਾਰ ਨਾਲ ਸਬੰਧਤ ਮਸਲੇ ਜਿਵੇਂ 23 ਸਾਲਾ ਅਡਵਾਂਸ ਤਰੱਕੀ ਦਾ ਮਿਲਾਨ ਤੀਸਰੀ ਤਰੱਕੀ ਸਮੇਂ ਕਰਨ, 01ਨਵੰਬਰ 2021 ਤੋਂ ਬਾਅਦ ਸਮਾਂਬੱਧ ਸਕੇਲ ਲਾਗੂ ਕਰਨ,17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਕਰਮਚਾਰੀਆਂ ਉੱਪਰ ਕੇਂਦਰੀ ਤਨਖਾਹ ਸਕੇਲਾਂ ਦੀ ਥਾਂ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨ, ਸੋਧੇ ਸਕੇਲਾਂ ਦੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਤਰੱਕੀ ਵਾਲੇ ਕਰਮਚਾਰੀਆਂ ਦੀ ਤਨਖਾਹ ਵਿੱਚ ਆਈਆਂ ਤਰੁੱਟੀਆਂ ਦੂਰ ਕਰਨ ਆਦਿ ਮੰਗਾਂ ਲਈ 15 ਅਗਸਤ ਤੱਕ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਨਾਲ ਗੱਲ ਕਰਕੇ ਮੰਨੀਆਂ ਮੰਗਾਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਪਾਵਰ ਮੈਨੇਜਮੈਂਟ ਅਤੇ ਬਿਜਲੀ ਮੰਤਰੀ ਮੰਗਾਂ ਮੰਨਣ ਤੋਂ ਮੁਨਕਰ ਹੋ ਗਏ ਹਨ, ਮੰਗਾਂ ਲਾਗੂ ਕਰਨ ਦੀ ਥਾਂ ਤੇ ਵਰਕ ਟੂ ਰੂਲ ਅਨੁਸਾਰ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਐਸਮਾਂ ਵਰਗੇ ਕਾਲੇ ਕਾਨੂੰਨਾਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਕਰਕੇ ਬਿਜਲੀ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ ਅਤੇ ਮੈਨੇਜਮੈਂਟ / ਪੰਜਾਬ ਸਰਕਾਰ ਪ੍ਰਤੀ ਬੇ ਵਿਸ਼ਵਾਸੀ ਦਾ ਮਾਹੌਲ ਹੈ, ਇਸ ਲਈ ਬਿਜਲੀ ਕਾਮੇ 21 ਅਗਸਤ ਤੋਂ ਲਗਾਤਾਰ ਵਰਕ ਟੂ ਰੂਲ ਤਹਿਤ ਅਪਣੀ ਬਣਦੀ 8 ਘੰਟੇ ਦੀ ਛੁੱਟੀ ਡਿਊਟੀ ਹੀ ਕਰ ਰਹੇ ਹਨ ਅਤੇ 30 ਸਤੰਬਰ ਤੱਕ ਵਰਕ ਟੂ ਰੂਲ ਜਾਰੀ ਰੱਖਿਆ ਜਾਵੇਗਾ।ਆਗੂਆਂ ਨੇ ਦੱਸਿਆ ਕਿ ਮਿਤੀ 13-09-24 ਤੋਂ  17-09-24 ਤੱਕ  5 ਦਿਨ ਦੀ ਸਮੁੱਚੇ ਬਿਜਲੀ ਮੁਲਾਜ਼ਮ ਸਮੂਹਿਕ ਛੁੱਟੀ ਵਿੱਚ ਵਾਦਾ ਕਰਕੇ ਮੰਡਲ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਫੀਲਡ ਦੌਰੇ ਦੌਰਾਨ ਬਿਜਲੀ ਮੰਤਰੀ ਸਮੇਤ ਪੂਰੀ ਮੈਨੇਜਮੈਂਟ / ਡਾਇਰੈਕਟਰਾਂ ਖਿਲਾਫ਼ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕੀਤੇ ਜਾਣਗੇ 17-09-24 ਨੂੰ ਪਟਿਆਲਾ ਵਿਖੇ ਸਟੇਟ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਵਿਚ ਵੱਡੀ ਗਿਣਤੀ ਵਿਚ ਬਿਜਲੀ ਮੁਲਾਜ਼ਮ ਤੇ ਕਿਸਾਨ ਪੁਹਚਨ ਗਏ ਰੈਲੀ ਵਿੱਚ ਹੋਰਨਾਂ ਤੋਂ ਇਲਾਵਾ ਪਾਲ ਸਿੰਘ,ਨਿਰਮਲ ਸਿੰਘ ਮਾਹਲਾ,ਗੁਰਪ੍ਰੀਤ ਸਿੰਘ p&m, ਗੁਰਮੇਲ ਸਿੰਘ ਨਾਹਰ, ਚਮਕੌਰ ਸਿੰਘ, ਗੁਰਦੇਵ ਸਿੰਘ, ਸਟੇਟ ਆਗੂ ਦਰਸ਼ਨ ਲਾਲ, ਬਲੋਰ ਸਿੰਘ ਭਾਰਤੀ ਕਿਸਾਨ ਯੂਨੀਅਨ,ਏਕਤਾ ਉਗਰਾਹਾਂ ਇਕਬਾਲ ਸਿੰਘ ਕਿਸਾਨ ਆਗੂ ਗੁਰਮੇਲ ਸਿੰਘ ਖੋਟੇ ਕੇਸਰ ਸਿੰਘ ਕੋਟ ਇਸੇ ਖਾ ਬਲਤੇਜ ਸਿੰਘ ਧਰਮਕੋਟ ਜਗਤਾਰ ਸਿੰਘ ਜਸਕੀਰਤ ਸਿੰਘ ਸੀ ਐਚ ਬੀ ਯੂਨੀਅਨ, ਜਸਪਾਲ ਸਿੰਘ ਘਟੌੜੇ,ਬਲਵਿੰਦਰ ਸਿੰਘ ਉੱਭੀ, ਕੁਲਵੰਤ ਸਿੰਘ ਧੱਲੇਕੇ ਬਿਜਲੀ ਨਿਗਮ ਦੀ ਮੈਨੇਜਮੈਂਟ / ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਟਕਰਾਅ ਦੀ ਨੀਤੀ ਛੱਡ ਕੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਲਦੀ ਲਾਗੂ ਨਾਂ ਕੀਤੀਆਂ ਗਈਆਂ ਤਾਂ ਇਸ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ ਜਿਸ ਨਾਲ ਸਮੁੱਚਾ ਬਿਜਲੀ ਤੰਤਰ ਪ੍ਰਭਾਵਿਤ ਹੋਵੇਗਾ। ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਹੋਵੇਗੀ।ਵੱਖ ਵੱਖ ਆਗੂਆਂ ਨੇ ਸਮੁੱਚੇ ਬਿਜਲੀ ਕਾਮਿਆਂ/ ਭਰਾਤਰੀ ਅਤੇ ਪੈਨਸ਼ਨਰ ਜਥੇਬੰਦੀਆਂ ਨੂੰ ਇਸ ਸਾਂਝੇ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਅਪਣਾ ਬਣਦਾ ਯੋਗਦਾਨ ਪਾਉਣ ਦੀ ਪੁਰਜੋਰ ਅਪੀਲ ਕੀਤੀ।

Have something to say? Post your comment

 

More in Doaba

ਬੀਕੇਯੂ ਲੱਖੋਵਾਲ ਨੇ ਪਿੰਡ ਨਿਧਾਂਵਾਲਾ ਵਿਖੇ ਕੀਤਾ ਇਕਾਈ ਦਾ ਕਠਨ : ਆਗੂ

ਆਮ ਆਦਮੀ ਪਾਰਟੀ ਨੇ ਪਾਇਆ ਆਮ ਆਦਮੀ ਤੇ ਟੈਕਸਾਂ ਦਾ ਭਾਰੀ ਬੋਝ : ਡਾ.ਹਰਜੋਤ ਕਮਲ

ਸਾਡੇ ਸਮਾਜ ਅੰਦਰ ਅਧਿਆਪਕ ਦਾ ਸਥਾਨ ਸਭ ਤੋਂ ਉੱਪਰ ਰੱਖਿਆ ਗਿਆ ਹੈ : ਡਾ. ਮਾਲਤੀ ਥਾਪਰ ਸਾਬਕਾ ਮੰਤਰੀ

ਸਰਵਿਸ ਲੇਨ ਨੇੜੇ ਪਾਣੀ ਦੀ ਨਿਕਾਸੀ ਸਹੀਂ ਨਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀ ਦਾ ਸਾਹਮਣਾ

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਮੁਠਭੇੜ ਉਪਰੰਤ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਗਿਰਫ਼ਤਾਰ

ਅਗਰਵਾਲ ਸਮਾਜ ਸਭਾ ਵੱਲੋਂ ਗਾਂਧੀ ਰੋਡ ਸ਼ਮਸ਼ਾਨਘਾਟ ਵਿਖੇ ਬੂਟੇ ਲਗਾਏ ਗਏ

ਸੁਖਚੈਨ ਸਿੰਘ ਰਾਮੂੰਵਾਲੀਆ ਦੂਜੀ ਵਾਰ ਵਪਾਰ ਮੰਡਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਯੁਕਤ

ਰਾਈਟਵੇਅ ਏਅਰਲਾਈਨਜ਼ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਨੇ ਭੁਪਿੰਦਰ ਸਿੰਘ ਦਾ ਆਸਟ੍ਰੇਲੀਆ ਦਾ ਲਗਵਾਇਆ ਵੀਜ਼ਾ

ਨਗਰ ਨਿਗਮ ਮੋਗਾ ਸ਼ਹਿਰ ਦੇ ਕੂੜੇ ਦੇ ਢੁਕਵੇਂ ਪ੍ਰਬੰਧ ਕਰਨ ਲਈ ਨਿਰੰਤਰ ਯਤਨਸ਼ੀਲ

ਰਜਿਸਟ੍ਰੇਸ਼ਨ ਹੋਟਲ, ਰੈਸਟੋਰੈਂਟ, ਮਠਿਆਈ ਦੇ ਦੁਕਾਨਦਾਰ ਆਦਿ ਆਪਣਾ ਫੂਡ ਸੇਫ਼ਟੀ ਲਾਇਸੰਸ ਜਰੂਰ ਬਣਵਾ ਲੈਣ : ਏ.ਡੀ.ਸੀ. ਚਾਰੂ ਮਿਤਾ