ਸੁਨਾਮ : ਅਜੋਕੇ ਦੌਰ ਵਿੱਚ ਇੰਟਰਨੈੱਟ ਦੇ ਵਧ ਰਹੇ ਰੁਝਾਨ ਕਾਰਨ ਸਾਈਬਰ ਕ੍ਰਾਈਮ ਜ਼ਰੀਏ ਹੋ ਰਹੀਆਂ ਠੱਗੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਸੁਨਾਮ ਵਿਖੇ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਡੀ.ਐਸ.ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ, ਐਸ.ਐਚ.ਓ ਇੰਸਪੈਕਟਰ ਪ੍ਰਤੀਕ ਜਿੰਦਲ, ਸਾਈਬਰ ਕਰਾਈਮ ਸੈੱਲ ਸੰਗਰੂਰ ਤੋਂ ਰਮਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਅਨਿਲ ਜੈਨ ਦੀ ਪ੍ਰਧਾਨਗੀ ਹੇਠ ਕਰਵਾਏ ਸੈਮੀਨਾਰ ਵਿੱਚ ਬੋਲਦਿਆਂ ਡੀ.ਐਸ.ਪੀ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਅਜੋਕੇ ਟੈਕਨਾਲੋਜੀ ਦੇ ਯੁੱਗ ਵਿੱਚ ਸਾਈਬਰ ਨਾਲ ਸਬੰਧਤ ਬਹੁਤ ਸਾਰੇ ਅਪਰਾਧ ਹੋਣੇ ਸ਼ੁਰੂ ਹੋ ਗਏ ਹਨ, ਸਮੇਂ ਦੀ ਲੋੜ ਹੈ ਕਿ ਸਾਰਿਆਂ ਨੂੰ ਇਸ ਤੋਂ ਬਚਣਾ ਚਾਹੀਦਾ ਹੈ, ਉਨ੍ਹਾਂ ਕਈ ਉਦਾਹਰਣਾਂ ਦਿੰਦਿਆਂ ਸਾਈਬਰ ਅਪਰਾਧਾਂ ਤੋਂ ਬਚਣ ਦੀ ਸਲਾਹ ਦਿੱਤੀ। ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ਹਾਜ਼ਰ ਸਾਰਿਆਂ ਨੂੰ ਸਾਈਬਰ ਕ੍ਰਾਈਮ ਬਾਰੇ ਅਹਿਮ ਜਾਣਕਾਰੀ ਦਿੰਦਿਆਂ ਸਕੂਲ ਦੇ ਵਿਦਿਆਰਥੀਆਂ ਨੂੰ ਮੋਬਾਈਲ ਦੀ ਦੁਰਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਜੇਕਰ ਕੋਈ ਤੁਹਾਨੂੰ ਫ਼ੋਨ 'ਤੇ ਧਮਕੀਆਂ ਦਿੰਦਾ ਹੈ ਜਾਂ ਤੁਹਾਡੇ ਨਾਲ ਕੋਈ ਧੋਖਾਧੜੀ ਕਰਦਾ ਹੈ ਜਾਂ ਕੋਈ ਬਲੈਕਮੇਲ ਕਰਦਾ ਹੈ। ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਵੀ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਸਾਈਬਰ ਸੈੱਲ ਸੰਗਰੂਰ ਦੇ ਰਮਨਜੀਤ ਸਿੰਘ ਨੇ ਵੀ ਕਈ ਐਪਸ ਦੀ ਵਰਤੋਂ ਨਾ ਕਰਨ ਦੀ ਸਲਾਹ ਦੇਣ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਜਦੋਂ ਅਸੀਂ ਇੰਟਰਨੈੱਟ 'ਤੇ ਕੰਮ ਕਰਦੇ ਹਾਂ ਤਾਂ ਇੱਥੇ ਕਈ ਤਰ੍ਹਾਂ ਦੀਆਂ ਐਪਾਂ ਹਨ ਜੋ ਤੁਹਾਡੇ ਮੋਬਾਈਲ ਨੂੰ ਹੈਂਡਲ ਕਰ ਸਕਦੀਆਂ ਹਨ, ਉਨ੍ਹਾਂ ਨੇ ਇਨ੍ਹਾਂ ਤੋਂ ਦੂਰ ਰਹਿਣ ਦੀ ਗੱਲ ਕੀਤੀ। ਪ੍ਰੋਜੈਕਟ ਚੇਅਰਮੈਨ ਯਸ਼ਪਾਲ ਮੰਗਲਾ ਨੇ ਸਾਈਬਰ ਕਰਾਈਮ ਬਾਰੇ ਵਿਚਾਰ ਰੱਖੇ । ਸਕੂਲ ਦੇ ਪ੍ਰਿੰਸੀਪਲ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਚੇਅਰਮੈਨ ਅਨਿਲ ਜੈਨ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਤੋਂ ਸਾਨੂੰ ਸਾਰਿਆਂ ਨੂੰ ਖਾਸ ਕਰਕੇ ਵਿਦਿਆਰਥੀਆਂ ਨੇ ਬਹੁਤ ਹੀ ਲਾਭਦਾਇਕ ਜਾਣਕਾਰੀ ਹਾਸਿਲ ਕੀਤੀ ਹੈ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਭੂਸ਼ਨ ਕਾਂਸਲ, ਜਤਿੰਦਰ ਜੈਨ , ਆਰ.ਐਨ.ਕਾਂਸਲ, ਅਨੁਰਿੱਧ ਵਸ਼ਿਸ਼ਟ , ਪ੍ਰਵੀਨ ਗਰਗ, ਦਿਨੇਸ਼ ਗੁਪਤਾ,ਅਸ਼ੋਕ ਗੋਇਲ,ਐਡਵੋਕੇਟ ਸਾਹਿਲ ਸਮੇਤ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।