Thursday, September 19, 2024

Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

September 13, 2024 06:17 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਯੇਚੂਰੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐਸ.ਐਫ.ਆਈ.) ਦੇ ਪ੍ਰਧਾਨ ਰਹੇ। ਉਨ੍ਹਾਂ ਨੇ 1975 ਵਿੱਚ ਸੀ.ਪੀ.ਆਈ. (ਐਮ) ਪਾਰਟੀ ਜੁਆਇਨ ਕਰ ਲਈ ਸੀ। ਕਈ ਕਿਤਾਬਾਂ ਦੇ ਲੇਖਕ ਸ੍ਰੀ ਯੇਚੂਰੀ ਸਾਲ 1992 ਤੋਂ ਸੀ.ਪੀ.ਆਈ. (ਐਮ) ਦੇ ਪੋਲਿਟ ਬਿਊਰੋ ਮੈਂਬਰ ਅਤੇ ਸਾਲ 2015 ਤੋਂ ਹੁਣ ਤੱਕ ਜਨਰਲ ਸਕੱਤਰ ਰਹੇ। ਉਹ ਦੋ ਵਾਰ ਰਾਜ ਸਭਾ ਦੇ ਮੈਂਬਰ ਵੀ ਰਹੇ।

ਸਪੀਕਰ ਨੇ ਕਿਹਾ ਕਿ ਭਾਰਤੀ ਰਾਜਨੀਤੀ ਦੇ ਖੇਤਰ ਵਿੱਚ ਸ਼੍ਰੀ ਯੇਚੁਰੀ ਦੇ ਪ੍ਰਭਾਵਸ਼ਾਲੀ ਕੰਮ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸ੍ਰੀ ਸੀਤਾਰਾਮ ਯੇਚੁਰੀ (72) ਨੂੰ ਨਮੂਨੀਆ ਹੋਣ ਕਾਰਨ 19 ਅਗਸਤ 2024 ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ 12 ਸਤੰਬਰ 2024 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ। ਸ੍ਰੀ ਯੇਚੁਰੀ ਦੇ ਪਰਿਵਾਰ ਨੇ ਉਨ੍ਹਾਂ ਦਾ ਸਰੀਰ ਅਧਿਆਪਨ ਅਤੇ ਖੋਜ ਦੇ ਉਦੇਸ਼ਾਂ ਲਈ ਏਮਜ਼, ਨਵੀਂ ਦਿੱਲੀ ਨੂੰ ਦਾਨ ਕਰ ਦਿੱਤਾ ਹੈ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ