ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਸੂਬਾ ਆਗੂ ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਕਾਰਪੋਰੇਟ ਪੱਖੀ ਨੀਤੀਆਂ ਨੇ ਕਿਸਾਨੀ ਨੂੰ ਬਚਾਉਣ ਦੀ ਬਜਾਏ ਬਰਬਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਦੀ ਅਸਲ ਸਚਾਈ ਬੰਦ ਕਮਰਿਆਂ ਵਿੱਚ ਬੈਠਕੇ ਬਣਾਈਆਂ ਨੀਤੀਆਂ ਨਾਲ ਸਾਹਮਣੇ ਨਹੀਂ ਆ ਸਕਦੀ, ਜ਼ਮੀਨੀ ਹਕੀਕਤ ਜਾਣਨ ਲਈ ਲੋਕਾਂ ਵਿੱਚ ਜਾਣਾ ਪਵੇਗਾ। ਐਤਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਨੂੰ ਖੇਤੀ ਨੀਤੀ ਬਣਾਉਣ ਸਮੇਂ ਛੋਟੇ ਅਤੇ ਦਰਮਿਆਨੇ ਕਿਸਾਨਾਂ ਦੀ ਰਾਏ ਲੈਣੀ ਚਾਹੀਦੀ ਹੈ ਤਾਂ ਜੋ ਆਰਥਿਕ ਮੰਦਹਾਲੀ ਨਾਲ ਜੂਝ ਰਹੀ ਕਿਸਾਨੀ ਦੀ ਹਾਲਤ ਦਾ ਸੱਚ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੀ ਮਗਰਲੀਆਂ ਸਰਕਾਰਾਂ ਦੇ ਰਾਹ ਤੁਰ ਰਹੀ ਹੈ, ਜਥੇਬੰਦੀ ਵੱਲੋਂ ਚੰਡੀਗੜ੍ਹ ਲਾਏ ਮੋਰਚੇ ਨੇ ਸਰਕਾਰ ਨੂੰ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਲਈ ਮਜ਼ਬੂਰ ਕੀਤਾ ਹੈ। ਕਿਸਾਨ ਆਗੂ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਮੀਟਿੰਗ ਵਿੱਚ ਖੇਤੀ ਨੀਤੀ ਤੇ ਖੁੱਲ੍ਹ ਕੇ ਬਹਿਸ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਖੇਤੀਬਾੜੀ ਨੀਤੀ ਕਿਸਾਨ ਮਜ਼ਦੂਰ ਪੱਖੀ ਨਾ ਹੋਈ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਸੰਘਰਸ ਕੀਤੇ ਜਾਣਗੇ,। ਡੀਏਪੀ ਖ਼ਾਦ ਦੀ ਪੂਰਤੀ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਪਾਲ ਸਿੰਘ ਦੌਲਾ ਸਿੰਘ ਵਾਲਾ ,ਮਨੀ ਸਿੰਘ ਭੈਣੀ, ਬਲਾਕ ਲਹਿਰਾਗਾਗਾ ਵੱਲੋਂ ਕਰਨੈਲ ਸਿੰਘ ਗਨੌਟਾ, ਸੂਬਾ ਸਿੰਘ ਸੰਗਤਪੁਰਾ,ਬਿੰਦਰ ਖੋਖਰ, ਰਿੰਕੂ ਮੂਨਕ,ਰੌਸ਼ਨ ਮੂਣਕ,ਬੰਟੀ ਢੀਂਡਸਾ, ਰਣਜੀਤ ਲੌਂਗੋਵਾਲ, ਕਰਮਜੀਤ ਸਿੰਘ ਮੰਗਵਾਲ, ਮਨਜੀਤ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ, ਹਰਜੀਤ ਸਿੰਘ ਮਹਿਲਾਂ, ਬਾਬੂ ਸਿੰਘ ਮੂਲੋਵਾਲ, ਹਰਪਾਲ ਸਿੰਘ ਪੇਧਨੀ, ਭਰਭੂਰ ਸਿੰਘ ਮੌੜਾਂ, ਸਿਮਰਾ ਨਿਹਾਲਗੜ੍ਹ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।