ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਵਿਖੇ ਹੋਈ। ਸਦੀਵੀ ਵਿਛੋੜਾ ਦੇ ਗਏ ਪੈਨਸ਼ਨਰਜ਼ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪੈਨਸ਼ਨਰਜ਼ ਐਸੋਸੀਏਸ਼ਨ ਦੇ ਨਵੇਂ ਮੈਂਬਰ ਬਣੇ ਪ੍ਰਿੰਸੀਪਲ ਕੁਲਦੀਪ ਸਿੰਘ ਅਤੇ ਕੇਵਲ ਕ੍ਰਿਸ਼ਨ ਸਿੰਗਲਾ ਰਿਟਾਇਰਡ ਐਸ ਡੀ ਓ ਪੰਜਾਬ ਪਾਵਰਕਾਮ ਦਾ ਸਵਾਗਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਚੇਤ ਸਿੰਘ ਢਿੱਲੋਂ ਵੱਲੋਂ ਨਿਭਾਈ ਗਈ ਪ੍ਰਿੰਸੀਪਲ ਦਲਜੀਤ ਸਿੰਘ ਚੀਮਾਂ, ਥਾਣੇਦਾਰ ਹਜ਼ੂਰਾ ਸਿੰਘ, ਥਾਣੇਦਾਰ ਉਮ ਪ੍ਰਕਾਸ਼ ਵਲੋਂ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪ੍ਰਤੀ ਘਟੀਆ ਸੋਚ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਐਸੋਸੀਏਸ਼ਨ ਦੇ ਸਰਪ੍ਰਸਤ ਗੁਰਚਰਨ ਸਿੰਘ ਹਰੀਕਾ ਵੱਲੋਂ ਪੈਨਸ਼ਨਰਜ਼ ਸਾਥੀਆਂ ਨੂੰ ਏਕੇ ਵਿੱਚ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਇੱਕਜੁੱਟਤਾ ਨਾਲ ਹੀ ਸਰਕਾਰਾਂ ਤੋਂ ਮੰਗਾਂ ਪੂਰੀਆਂ ਕਰਵਾਈਆਂ ਜਾ ਸਕਦੀਆਂ ਹਨ। ਪੈਨਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਨੇ ਕਿਹਾ ਕਿ ਜਥੇਬੰਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਾਂਝੇ ਫਰੰਟ ਵੱਲੋਂ ਉਲੀਕੇ ਪ੍ਰੋਗਰਾਮਾਂ ਵਿੱਚ ਵੱਧ ਚੜ੍ਹਕੇ ਸ਼ਾਮਿਲ ਹੋਵੇਗੀ। 18 ਸਤੰਬਰ ਨੂੰ ਜ਼ਿਲ੍ਹਾ ਪੱਧਰ ਤੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਕਰਮ ਸਿੰਘ ਛਾਜਲੀ, ਪੰਨਾ ਲਾਲ, ਰਜਿੰਦਰ ਕੁਮਾਰ ਗਰਗ, ਜੋਗਿੰਦਰ ਸਿੰਘ ਪੰਜਾਬ ਪੁਲਿਸ, ਰਜਿੰਦਰ ਸਿੰਘ ਖ਼ਾਲਸਾ, ਤਾਰਾ ਸਿੰਘ, ਕਸ਼ਮੀਰੀ ਲਾਲ, ਕੁਲਦੀਪ ਪਾਠਕ, ਚਮਕੌਰ ਸਿੰਘ ਸਿੱਧੂ, ਗਿਰਧਾਰੀ ਲਾਲ ਜਿੰਦਲ, ਅਸ਼ੋਕ ਕੁਮਾਰ ਵਰਮਾ, ਮਦਨ ਲਾਲ ਬਾਂਸਲ ਸਮੇਤ ਹੋਰ ਪੈਨਸ਼ਨਰਜ਼ ਹਾਜ਼ਰ ਸਨ।