ਬਰਨਾਲਾ : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਸਬਜ਼ੀ ਮੰਡੀ (ਕੇਵਲ ਹੋਲਸੇਲ ਲਈ) ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕਰਦਿਆਂ ਹੁਣ ਇਸ ਦਾ ਸਮਾਂ ਸਵੇਰੇ 4 ਵਜੇ ਤੋਂ ਸਵੇਰੇ 10 ਵਜੇ ਤੱਕ ਕੀਤਾ ਗਿਆ ਹੈ। ਇਸ ਸਬੰਧੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣਾ ਹੋਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਬਜ਼ੀ ਮੰਡੀ ਵਿੱਚ ਜਾਣ ਤੋਂ ਪਹਿਲਾਂ ਹਰੇਕ ਦੁਕਾਨਦਾਰ/ਰੇਹੜੀ ਵਾਲੇ ਪਾਸ ਕਰਫ਼ਿਊ ਪਾਸ ਹੋਣਾ ਲਾਜ਼ਮੀ ਹੋਵੇਗਾ ਜੋ ਕਿ ਸਕੱਤਰ ਮਾਰਕੀਟ ਕਮੇਟੀ ਬਰਨਾਲਾ ਦੇ ਦਫ਼ਤਰ ਤੋਂ ਪ੍ਰਾਪਤ ਕੀਤਾ ਜਾਵੇ। ਸਬਜ਼ੀ ਮੰਡੀ ਵਿੱਚ ਸਿਰਫ਼ ਉਨ੍ਹਾਂ ਹੀ ਦੁਕਾਨਦਾਰਾਂ/ਰੇਹੜੀ ਵਾਲੇ ਨੂੰ ਦਾਖ਼ਲ ਹੋਣ ਦਿੱਤਾ ਜਾਵੇਗਾ, ਜਿਸ ਦੁਕਾਨਦਾਰ/ਰੇਹੜੀ ਵਾਲੇ ਕੋਲ ਪਾਸ ਹੋਵੇਗਾ। ਇਸ ਤੋਂ ਇਲਾਵਾ ਸਬਜ਼ੀ ਮੰਡੀ ਵਿੱਚ ਕੋਈ ਵੀ ਆਮ ਵਿਅਕਤੀ ਆਪਣੇ ਘਰੇਲੂ ਵਰਤੋਂ ਲਈ ਸਬਜ਼ੀ ਖਰੀਦਣ ਨਹੀਂ ਜਾ ਸਕਦਾ, ਸਿਰਫ਼ ਦੁਕਾਨਦਾਰ/ਰੇਹੜੀ ਵਾਲੇ ਹੀ ਹੋਲਸੇਲ ਤੇ ਸਬਜ਼ੀ ਖਰੀਦਣ ਜਾ ਸਕਦੇ ਹਨ।
ਉਕਤ ਹਦਾਇਤਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਆਈ.ਪੀ.ਸੀ. ਦੀ ਧਾਰਾ 188 ਅਤੇ ਡਿਸਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।