Thursday, September 19, 2024

Malwa

ਸੀ ਪਾਈਟ ਵਿਖੇ ਨੌਜਵਾਨਾਂ ਲਈ ਅਰਧ ਸੈਨਿਕ ਬਲਾਂ ਵਿੱਚ ਭਰਤੀ ਸਿਖਲਾਈ ਕੈਂਪ ਸ਼ੁਰੂ

September 16, 2024 03:20 PM
SehajTimes

ਪਟਿਆਲਾ : ਸੀ ਪਾਈਟ ਕੈਂਪ, ਨਾਭਾ ਦੇ ਟਰੇਨਿੰਗ ਅਫ਼ਸਰ ਸੂਬੇਦਾਰ ਮੇਜਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਅਰਧ ਸੈਨਿਕ ਬਲਾਂ ਵਿੱਚ ਨੌਜਵਾਨਾਂ ਦੀ ਭਰਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ। ਚਾਹਵਾਨ ਨੌਜਵਾਨ 5 ਸਤੰਬਰ 2024 ਤੋਂ 14 ਅਕਤੂਬਰ 2024 ਤੱਕ ਆਨ ਲਾਈਨ ਅਪਲਾਈ ਕਰ ਸਕਦੇ ਹਨ। ਸੀ.ਪਾਈਟ ਕੈਂਪ ਨਾਭਾ ਜੋ ਕਿ ਪੰਜਾਬ ਸਰਕਾਰ ਦਾ ਅਦਾਰਾ ਹੈ ਜਿਸ ਵਿੱਚ ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨਾਂ ਲਈ ਪੰਜਾਬ ਸਰਕਾਰ ਦੁਆਰਾ ਅਰਧ ਸੈਨਿਕ ਬਲਾਂ ਵਿੱਚ ਭਰਤੀ ਹੋਣ ਲਈ ਲਿਖਤੀ ਪੇਪਰ ਅਤੇ ਫਿਜ਼ੀਕਲ ਟਰੇਨਿੰਗ ਦੀ ਮੁਫ਼ਤ ਤਿਆਰੀ ਕਰਵਾਈ ਜਾਂਦੀ ਹੈ।
ਟਰੇਨਿੰਗ ਅਫ਼ਸਰ ਨੇ ਦੱਸਿਆ ਕਿ ਨਾਭਾ ਕੈਂਪ ਵਿਖੇ ਇਸ ਭਰਤੀ ਸਬੰਧੀ ਲਿਖਤੀ ਅਤੇ ਫਿਜ਼ੀਕਲ ਟਰੇਨਿੰਗ ਸ਼ੁਰੂ ਹੋ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਰਹਿਣ, ਖਾਣਾ, ਪੜਾਈ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਬਿਲਕੁਲ ਮੁਫ਼ਤ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸੰਪਰਕ ਨੰਬਰ 93575-19738, 81988-00853, 98725-51547 ਅਤੇ 82838-80131 'ਤੇ ਰਾਬਤਾ ਕੀਤਾ ਜਾ ਸਕਦਾ ਹੈ।

 

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ