Thursday, September 19, 2024

Malwa

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ

September 16, 2024 06:00 PM
SehajTimes

ਮਾਲੇਰਕੋਟਲਾ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿਚ ਨੌਜਨਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਵਿੱਚ 21 ਸਤੰਬਰ ਤੋਂ 24 ਸਤੰਬਰ 2024 ਤੱਕ ਜ਼ਿਲ੍ਹਾ ਪੱਧਰੀ ਤੇ "ਖੇਡਾਂ ਵਤਨ ਪੰਜਾਬ ਦੀਆਂ -2024" ਸੀਜਨ 3 ਅਧੀਨ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਰਵਾਈਆਂ ਜਾਣ ਵਾਲੀਆਂ ਖੇਡਾਂ ਦੀਆਂ ਅਗਾਊਂ ਤਿਆਰੀਆਂ ਨੂੰ ਲੈ ਕੇ ਸੱਦੀ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ 21 ਸਤੰਬਰ 2024 ਨੂੰ ਸਥਾਨਕ ਡਾ ਜ਼ਾਕਿਰ ਹੁਸੈਨ ਖੇਡ ਸਟੇਡੀਅਮ ਤੋਂ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡ ਮੁਕਾਬਲਿਆਂ ਦੇ ਸ਼ੁਰੂ ਹੋਣ ਤੋਂ ਪਹਿਲਾ ਖੇਡ ਮੈਦਾਨਾਂ ਨੂੰ ਖੇਡਾਂ ਦੇ ਮਿਆਰ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਸਕੂਲਾਂ ਵਿਚ ਕਰਵਾਈਆਂ ਜਾਣ ਵਾਲੀਆਂ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਉੱਤੇ ਹੋਣ ਵਾਲੀਆਂ ਖੇਡਾਂ ਦੇ ਮੱਦੇਨਜ਼ਰ ਸਾਫ਼-ਸਫ਼ਾਈ ਕਰਵਾਉਣ ਨੂੰ ਯਕੀਨੀ ਬਣਾਉਣ ਬਣਾਉਣ ਲਈ ਕਿਹਾ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਐਬੂਲੈਂਸਾਂ ਤੇ ਮੈਡੀਕਲ ਟੀਮਾਂ ਦਾ ਪੁਖਤਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਖੇਡਾਂ ਸਬੰਧੀ ਵਿਦਿਆਰਥੀਆਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ। ਇਸ ਮੌਕੇ ਸ੍ਰੀ ਸਿੱਧੂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਖ਼ਿਡਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਟ੍ਰੈਫਿਕ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਮੁਲਾਜ਼ਮਾਂ ਦੀਆਂ ਵਿਸ਼ੇਸ ਡਿਊਟੀਆਂ ਲਗਾਈਆਂ ਜਾਣ ਤਾਂ ਜੋ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕੀਤੀ ਕਿ ਖ਼ਿਡਾਰੀਆਂ ਦੀ ਚੰਗੀ ਡਾਈਟ ਅਤੇ ਸਾਫ ਸੁਥਰਾ ਪੀਣ ਯੋਗ ਪਾਣੀ ਆਦਿ ਦੇ ਵੀ ਪੁਖੱਤਾ ਪ੍ਰਬੰਧ ਕੀਤੇ ਜਾਣ। ਕਾਰਜ ਸਾਧਕ ਅਫ਼ਸਰਾਂ ਨੂੰ ਖੇਡ ਮੈਦਾਨਾਂ ਦੀ ਸਾਫ ਸਫਾਈ,ਪਾਖਨਿਆਂ ਦੀ ਸਫਾਈ ਕਰਵਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਸ੍ਰੀ ਕੁਲਦੀਪ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਅਪਰਅਪਾਰ ਸਿੰਘ,ਸਹਾਇਕ ਸਿਵਲ ਸਰਜਨ ਡਾ: ਸਜੀਲਾ ਖਾਨ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ, ਡੀ.ਐਮ. (ਖੇਡਾਂ) ਰਘੂ ਨੰਦਨ, ਮਾਰਕਿਟ ਕਮੇਟੀ ਤੋਂ ਸ਼੍ਰੀ ਗੁਰਸੇਵਕ ਸਿੰਘ, ਸ਼੍ਰੀ ਹਰਿੰਦਰ ਸਿੰਘ ਟਿਵਾਣਾ ਹਾਜ਼ਰ ਸਨ

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਲਿਫਟ : ਡਾ ਪੱਲਵੀ