ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਤਹਿਗੜ੍ਹ ਸਾਹਿਬ ਨੌਜਵਾਨਾਂ ਨੌਜਵਾਨ ਲੜਕੇ ਲੜਕੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। ਇਹਨਾਂ ਹੀ ਯਤਨਾਂ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਵਲੋਂ ਮਿਤੀ 18/09/2024 ਨੂੰ ਲਾਇਫ ਇੰਸ਼ੋਰੈਂਸ ਕਾਰਪੋਰੇਸ਼ਨ ਦੀ ਸਕੀਮ "ਵਿਮਨ ਕਰੀਅਰ ਏਜੰਟ" ਤਹਿਤ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ ਸ਼੍ਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਕੀਮ ਕੇਵਲ ਮਹਿਲਾਵਾਂ ਲਈ ਹੈ, ਜਿਸ ਵਿੱਚ ਵਿਦਿਅਕ ਯੋਗਤਾ ਘੱਟੋ-ਘੱਟ 10ਵੀਂ ਹੈ ਅਤੇ ਉਮਰ ਹੱਦ 18 ਤੋਂ 50 ਸਾਲ ਤੱਕ ਹੈ। ਜਿਹਨਾਂ ਲੜਕੀਆਂ ਦੀ ਸਿਲੈਕਸ਼ਨ ਮੇਨ ਕਰੀਅਰ ਏਜੰਟ ਵਜੋਂ ਹੋਵੇਗੀ ਉਹਨਾਂ ਨੂੰ ਕਮਿਸ਼ਨ ਦੇ ਨਾਲ ਨਾਲ 7000 ਰੁਪਏ ਪ੍ਰਤੀ ਮਹੀਨਾ ਸਟਾਏਫੰਡ ਵੀ ਮਿਲੇਗਾ।
ਇਸ ਕੈਂਪ ਵਿੱਚ ਹਾਜ਼ਰ ਹੋਣ ਵਾਲੇ ਪ੍ਰਾਰਥੀ ਆਪਣਾ ਅਧਾਰ ਕਾਰਡ, ਪੈਨ ਕਾਰਡ ਅਤੇ ਬੈਂਕ ਪਾਸ ਬੁੱਕ ਲੈ ਕੇ ਆਉਣ, ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡਿਪਟੀ ਕਮਿਸ਼ਨਰ ਦਫਤਰ ਵਿਖੇ ਕਮਰਾ ਨੰਬਰ 127-28 ਵਿਖੇ ਲਾਇਆ ਜਾਵੇਗਾ। ਕੈਂਪ ਦਾ ਸਮਾਂ ਸਵੇਰੇ 10: 00 ਵਜੇ ਤੋਂ ਬਾਅਦ ਦੁਪਹਿਰ 01:30 ਵਜੇ ਤੱਕ ਹੋਵੇਗਾ। ਬੇਰੋਜ਼ਗਾਰ ਲੜਕੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਭਵਿੱਖ ਨੰ ਸੁਰੱਖਿਅਤ ਕਰਨ। ਵਧੇਰੇ ਜਾਣਕਾਰੀ ਲੈਣ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਦਫਤਰ, ਡਿਪਟੀ ਕਮਿਸ਼ਨਰ ਦਫਤਰ, ਫ਼ਤਹਿਗੜ੍ਹ ਸਾਹਿਬ ਵਿਖੇ ਕਮਰਾ ਨੰ 119-ਏ ਵਿੱਚ ਸੰਪਰਕ ਕਰ ਸਕਦੇ ਹਨ ਜਾਂ ਹੈਲਪਲਾਈਨ ਨੰ: 99156-82436 'ਤੇ ਸੰਪਰਕ ਕਰ ਸਕਦੇ ਹਨ।