Thursday, September 19, 2024

Delhi

ਸਿਖਿਆ ਮੰਤਰੀ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ

September 17, 2024 11:56 AM
SehajTimes

New Delhi : ਕੇਜਰੀਵਾਲ ਸਰਕਾਰ ਵਿੱਚ ਸਿਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕੇਜਰੀਵਾਲ ਅੱਜ ਸ਼ਾਮ 4:30 ਵਜੇ ਲੈਫ਼ਟੀਨੈਂਟ ਗਵਰਨਰ (ਐਲ.ਜੀ.) ਵਿਨੈ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦੇਣਗੇ। ਨਵੇਂ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਵੀ ਇਸੇ ਹਫ਼ਤੇ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਬੈਠਕ ਵਿੱਚ ਆਪਣੇ ਨਾਮ ਦਾ ਪ੍ਰਸਤਾਵ ਰਖਿਆ। ਆਤਿਸ਼ੀ ਦੇ ਨਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। 13 ਸਤੰਬਰ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ 15 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਦਾ ਐਲਾਨ ਕਰ ਦਿੱਤਾ ਸੀ ਅਤੇ ਇਹ ਵਿਸ਼ਾ ਕਾਫ਼ੀ ਚਰਚਾ ਵਿੱਚ ਰਿਹਾ। ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ ਜਨਤਾ ਉਨ੍ਹਾਂ ਨੂੰ ਇਮਾਨਦਾਰੀ ਦਾ ਸਰਟੀਫ਼ਿਕੇਟ ਦੇਵੇਗੀ ਤਾਂ ਹੀ ਉਹ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣਗੇ। ਜ਼ਿਕਰਯੋਗ ਹੈ ਕਿ ਆਤਿਸ਼ੀ ਕੋਲ ਇਸ ਸਮੇਂ ਸਿਖਿਆ, ਸੈਰ ਸਪਾਟਾ, ਪੀਡਬਲਯੂਡੀ, ਸੱਭਿਆਚਾਰ, ਮਹਿਲਾ ਅਤੇ ਬਾਲ ਵਿਕਾਸ ਵਰਗੇ ਮਹੱਤਵਪੂਰਨ ਵਿਭਾਗ ਹਨ।

Have something to say? Post your comment