ਐਸ ਏ ਐਸ ਨਗਰ : ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਫੇਜ਼ 2 ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ਨੌਜਵਾਨਾਂ ਵਿੱਚ ਕੁਦਰਤ ਅਤੇ ਵਾਤਾਵਰਨ ਨਾਲ ਪਿਆਰ ਅਤੇ ਜਾਗਰੂਕਤਾ ਵਧਾਉਣ ਲਈ ਸੈਮੀਨਾਰ 'ਜੀਜੇ ਈਕੋ ਵੇਵ' ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਗਿਆਨ ਜੋਤੀ ਸਮੇਤ ਆਸ ਪਾਸ ਦੇ ਅਦਾਰਿਆਂ ਦੇ ਲਗਭਗ 180 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਐਸੋਸੀਏਸ਼ਨ ਆਫ਼ ਪ੍ਰੋਫੈਸ਼ਨਲ ਸੋਸ਼ਲ ਵਰਕਰਜ਼ ਐਂਡ ਡਿਵੈਲਪਮੈਂਟ ਪ੍ਰੈਕਟੀਸ਼ਨਰਜ਼ ਦੇ ਡਾਇਰੈਕਟਰ ਜਨਰਲ ਹਿਤੇਸ਼ ਗੁਲਾਟੀ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ।
ਇਸ ਮੌਕੇ ਵਿਦਿਆਰਥੀਆਂ ਦੇ ਸੇਵਿੰਗ ਵਾਟਰ ਦੀ ਥੀਮ ਤੇ ਇੰਸਟਾਗ੍ਰਾਮ ਰੀਲ ਮੇਕਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਗਿਆਨ ਜੋਤੀ ਵੱਲੋਂ ਬੈਸਟ ਆਊਟ ਆਫ਼ ਵੇਸਟ ਤੇ ਇੱਕ ਪ੍ਰਦਰਸ਼ਨੀ ਦੀ ਮੇਜ਼ਬਾਨੀ ਕੀਤੀ, ਜਿੱਥੇ ਵਿਦਿਆਰਥੀਆਂ ਨੇ ਆਪਣੇ ਨਵੀਨਤਾਕਾਰੀ ਰੀਸਾਈਕਲਿੰਗ ਪ੍ਰੋਜੈਕਟਾਂ ਦਾ ਪ੍ਰਦਰਸ਼ਨ ਕੀਤਾ। ਗਿਆਨ ਜੋਤੀ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਕਿਹਾ ਕਿ ਇਹ ਸਮਾਗਮ ਨਾਲ ਬੱਚਿਆਂ ਨੂੰ ਕਾਫੀ ਕੁੱਝ ਸਿੱਖਣ ਦਾ ਮੌਕਾ ਮਿਲਿਆ ਹੈ ਅਤੇ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕੀਤੇ ਜਾਣਗੇ। ਇਸ ਮੌਕੇ ਚੇਅਰਮੈਨ ਜੇ ਐੱਸ ਬੇਦੀ ਨੇ ਵੀ ਸੰਬੋਧਨ ਕੀਤਾ।