ਐਸ ਏ ਐਸ ਨਗਰ : ਬਿਹਾਰ ਦੇ ਰਾਜਪਾਲ ਸ਼੍ਰੀ ਰਾਜੇਂਦਰ ਵਿਸ਼ਵਨਾਥ ਅਰਲੇਕਰ 24 ਸਤੰਬਰ ਨੂੰ ਹੋਣ ਵਾਲੀ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੀ 13ਵੀਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸਿਰਕਤ ਕਰਨਗੇ। ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਕਿਹਾ ਮੁੱਖ ਮਹਿਮਾਨ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਉਪਲਬਧੀਆਂ ਤੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸ਼੍ਰੀ ਰਾਜੇਂਦਰ ਵਿਸ਼ਵਨਾਥ ਅਰਲੇਕਰ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਹੋਣ ਦੌਰਾਨ ਆਰੀਅਨਜ਼ ਦੀ 10ਵੀਂ ਕਨਵੋਕੇਸ਼ਨ ਦੌਰਾਨ ਕੈਂਪਸ ਦਾ ਦੌਰਾ ਕਰ ਚੁੱਕੇ ਹਨ।