ਸੁਨਾਮ : ਇੰਟਰਨੈਸ਼ਨਲਿਸਟ ਡੈਮੋਕਰੇਟਿਕ ਪਲੇਟਫਾਰਮ (ਆਈ ਡੀ ਪੀ) ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ, ਸੂਬਾ ਸਕੱਤਰ ਤਰਲੋਚਨ ਸਿੰਘ ਸੂਲਰ ਘਰਾਟ ਅਤੇ ਸੂਬਾ ਖਜਾਨਚੀ ਫਲਜੀਤ ਸਿੰਘ ਨੇ ਪੰਜਾਬ ਪੁਲਿਸ ਵੱਲੋਂ ਸਿਆਸੀ ਵਿਸ਼ਲੇਸ਼ਕ ਮਾਲਵਿੰਦਰ ਸਿੰਘ ਮਾਲੀ ਨੂੰ ਰਾਤ ਸਮੇਂ ਉਸ ਦੇ ਭਰਾ ਰਣਜੀਤ ਸਿੰਘ ਗਰੇਵਾਲ ਦੇ ਘਰ ਪਟਿਆਲਾ ਤੋਂ ਗ੍ਰਿਫਤਾਰ ਕਰਨ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਇਸ ਤਰੀਕੇ ਨਾਲ ਸੋਸਲ ਮੀਡੀਆ ਕਾਰਕੁੰਨ ਤੇ ਸਮਾਜਿਕ ਆਗੂ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫਤਾਰ ਕਰਨਾ ਗੈਰ ਜਮਹੂਰੀ ਤੇ ਤਾਨਾਸ਼ਾਹੀ ਰਵਈਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਦਾ ਇਹ ਕਦਮ ਵਿਚਾਰਾਂ ਦੀ ਆਜ਼ਾਦੀ ਲਈ ਸੰਵਿਧਾਨ ਦੀ ਧਾਰਾ 19 ਦੀ ਉਲੰਘਣਾ ਹੈ। ਆਈ ਡੀ ਪੀ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਲਵਿੰਦਰ ਸਿੰਘ ਮਾਲੀ ਨੂੰ ਤੁਰੰਤ ਬਿਨਾ ਸ਼ਰਤ ਰਿਹਾਅ ਕੀਤਾ ਜਾਵੇ।