Thursday, September 19, 2024

Majha

ਅੰਮ੍ਰਿਤਸਰ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ

September 18, 2024 01:09 PM
SehajTimes

 

ਚੰਡੀਗੜ੍ਹ : ਹੁਣ ਪੰਜਾਬ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਚੱਲਣਗੀਆਂ, ਜਿਸ ਤਹਿਤ ਅੰਮ੍ਰਿਤਸਰ ਤੋਂ ਨਵੀਂ ਕੌਮਾਂਤਰੀ ਉਡਾਣ ਸ਼ੁਰੂ ਹੋਵੇਗੀ। ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਥਾਈਲੈਂਡ ਦੀ ਥਾਈ ਲਾਇਨ ਏਅਰ ਵੱਲੋਂ 28 ਅਕਤੂਬਰ ਤੋਂ ਬੈਂਕਾਕ-ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕੋਆਰਡੀਨੇਟਰ ਸਮੀਪ ਸਿੰਘ ਗੁਮਟਾਲਾ ਅਤੇ ਇੰਡੀਆ ਕੋਆਰਡੀਨੇਟਰ ਯੋਗੇਸ਼ ਕਾਮਰਾ ਨੇ ਨਵੀਆਂ ਉਡਾਣਾਂ ਦੇ ਐਲਾਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਉਡਾਣ ਹਫ਼ਤੇ ਵਿੱਚ 4 ਦਿਨ ਚਲਾਈ ਜਾਵੇਗੀ।
ਏਅਰਲਾਈਨ ਦੀ ਵੈੱਬਸਾਈਟ ਦੇ ਅਨੁਸਾਰ, ਇਹ ਉਡਾਣ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਰਾਤ 8:10 ਵਜੇ ਬੈਂਕਾਕ ਦੇ ਡੌਨ ਮੁਏਂਗ ਇੰਟਰਨੈਸ਼ਨਲ ਏਅਰਪੋਰਟ (ਡੀਐੱਮਕੇ) ਤੋਂ ਰਵਾਨਾ ਹੋਵੇਗੀ ਅਤੇ ਸਿਰਫ 4 ਘੰਟੇ 45 ਮਿੰਟ ਬਾਅਦ ਸਥਾਨਕ ਸਮੇਂ ਅਨੁਸਾਰ ਰਾਤ 11:25 ਵਜੇ ਅੰਮ੍ਰਿਤਸਰ ਪਹੁੰਚੇਗੀ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਤੋਂ ਵਾਪਸੀ ਦੀ ਉਡਾਣ ਮੰਗਲਵਾਰ, ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਅੱਧੀ ਰਾਤ ਤੋਂ ਬਾਅਦ ਸਵੇਰੇ 00:25 ਵਜੇ ਰਵਾਨਾ ਹੋਵੇਗੀ ਅਤੇ ਸਵੇਰੇ 06:15 ਵਜੇ 4:20 ਵਜੇ ਪਹੁੰਚੇਗੀ। ਇਹ ਉਡਾਣਾਂ ਪੰਜਾਬ ਅਤੇ ਉੱਤਰੀ ਭਾਰਤ ਦਰਮਿਆਨ ਸੰਪਰਕ ਵਧੇਗਾ।

Have something to say? Post your comment

 

More in Majha

ਸਰਹੰਦੀ ਪਿੰਡ ਖਾਲੜਾ ਤੋਂ ਪਿੰਡ ਛੀਨਾ ਬਿਧੀ ਚੰਦ ਜਾਣ ਵਾਲੀ ਸ਼ੜਕ ਦੇ ਰਿਪੇਅਰ ਦਾ ਉਦਘਾਟਨ ਕੀਤਾ ਗਿਆ

ਭਾਕਿਯੂ (ਅੰਬਾਵਤਾ) ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪੰਜਾਬ ਦੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਹਮਾਇਤ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਹੋਏ ਨਾਇਬ ਸੂਬੇਦਾਰ ਭਰਤੀ

ਭਾਜਪਾ ਵੱਲੋਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਮੈਂਬਰਸ਼ਿਪ ਅਭਿਆਨ ਦਾ ਹੋਇਆ ਅਗਾਜ

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੂੰ ਲੋਕ ਭਲਾਈ ਸੇਵਾਵਾਂ ਲਈ ਕੀਤਾ ਸਨਮਾਨਿਤ

ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਐਲਾਨਿਆ ਉਤਰਾਧਿਕਾਰੀ

ਜ਼ੋਨਲ ਪੱਧਰ ਦਾ ਨਿਰੰਕਾਰੀ ਇੰਗਲਿਸ਼ ਮੀਡੀਅਮ ਸਮਾਗਮ ਕਰਵਾਇਆ ਗਿਆ

ਚਾਨਣ ਸਿੰਘ ਸੰਧੂ ਦੀ ਭੈਣ ਰਾਜਵਿੰਦਰ ਕੌਰ ਬੁੱਟਰ ਦੇ ਭੋਗ ਤੇ ਵੱਖ ਵੱਖ ਸਿਆਸੀ ਤੇ ਕਿਸਾਨੀ ਜਥੇਬੰਦੀਆਂ ਵੱਲੋਂ ਸ਼ਰਧਾਂਜਲੀ ਭੇਟ

ਖਾਲੜਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ 255 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਇੱਕ ਕਾਬੂ

ਪੰਜ ਸਿੱਖ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ