ਐਸ ਏ ਐਸ ਨਗਰ : ਇਸ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ਼ ਬਲਜੀਤ ਸਿੰਘ ਬਲੈਕਸਟੋਨ ਨੇ ਦਾਅਵਾ ਕੀਤਾ ਹੈ ਕਿ ਉਹ ਹੁਣੇ ਵੀ ਐਸੋਸੀਏਸ਼ਨ ਦੇ ਚੁਣੇ ਹੋਏ ਪ੍ਰਧਾਨ ਹਨ ਅਤੇ ਕਾਰਜਕਾਰਨੀ ਮੈਂਬਰਾਂ ਵਲੋਂ ਅੱਜ ਦੀ ਮੀਟਿੰਗ ਦੀ ਕਾਰਵਾਈ ਸੰਸਥਾ ਦੇ ਸੰਵਿਧਾਨ ਦੇ ਉਲਟ ਹੈ। ਉਹਨਾਂ ਕਿਹਾ ਕਿ ਐਸੋਸੀਏਸ਼ਨ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਉਹਨਾਂ ਨੂੰ ਇੱਕ ਸਾਲ ਤਕ ਹੋਰ ਕੰਮ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਉਹ ਪ੍ਰਧਾਨਗੀ ਦਾ ਚਾਰਜ ਸੰਭਾਲ ਰਹੇ ਹਨ। ਉਹਨਾਂ ਕਿਹਾ ਕਿ ਉਹ ਹੁਣੇ ਵੀ ਐਸੋਸੀਏਸ਼ਨ ਦੇ ਦਫਤਰ ਵਿੱਚ ਬੈਠੇ ਹਨ ਅਤੇ ਐਸੋਸੀਏਸ਼ਨ ਦੇ ਕਾਰਜਕਾਰੀ ਮੈਂਬਰਾਂ ਵਲੋਂ ਉਹਨਾਂ ਦੀ ਗੈਰਹਾਜਰੀ ਵਿੱਚ ਚੁਪ ਚੁਪੀਤੇ ਮੀਟਿੰਗ ਕਰਕੇ ਆਪਣੇ ਗਲਾਂ ਵਿੱਚ ਹਾਰ ਪਾ ਲਏ ਗਏ ਹਨ ਪਰੰਤੂ ਇਸ ਤਰ੍ਹਾਂ ਚੁਪ ਚੁਪੀਤੇ ਕੀਤੀ ਮੀਟਿੰਗ ਦੀ ਕੋਈ ਅਹਿਮੀਅਤ ਨਹੀਂ ਹੈ। ਉਹਨਾਂ ਕਿਹਾ ਕਿ ਅਸਲ ਵਿੱਚ ਸੰਸਥਾ ਦੇ ਚੁਣੇ ਗਏ ਕਾਰਜਕਾਰੀ ਮੈਂਬਰ (ਇੱਕ ਮੈਂਬਰ ਨੂੰ ਛੱਡ ਕੇ) ਵੱਖ ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਹਨ ਅਤੇ ਇਹ ਜੋ ਕੁੱਝ ਵੀ ਹੋ ਰਿਹਾ ਹੈ ਸਿਆਸੀ ਸਾਜਿਸ਼ ਦੇ ਤਹਿਤ ਹੀ ਹੋ ਰਿਹਾ ਹੈ।