Thursday, September 19, 2024

Chandigarh

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

September 18, 2024 05:09 PM
ਅਮਰਜੀਤ ਰਤਨ

ਐਸ ਏ ਐਸ ਨਗਰ : ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਈ ਗੁਰਵਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਨੂੰ ਸੰਨ੍ਹ 1574 ਵਿੱਚ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਵਲੋਂ ਸ੍ਰੀ ਗੋਇੰਦਵਾਲ ਸਾਹਿਬ ਵਿੱਖੇ ਗੁਰਗੱਦੀ ਦੇਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਵਲੋਂ ਗੁਰੂ ਸਾਹਿਬ ਦੁਆਰਾ ਉਚਾਰਨ 30 ਰਾਗਾਂ ਵਿੱਚ 679 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।
ਇਸਤੋਂ ਇਲਾਵਾ ਭਾਈ ਗਗਨਦੀਪ ਸਿੰਘ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਭਾਈ ਮਨਮੀਤ ਸਿੰਘ ਗੁਰਮਤਿ ਪ੍ਰਚਾਰ ਸੇਵਾ ਮਿਸ਼ਨ ਜੱਥਾ, ਭਾਈ ਹਰਜਿੰਦਰ ਸਿੰਘ ਜੀਰਕਪੁਰ ਵਾਲੇ, ਭਾਈ ਅਮਿਤ ਸਿੰਘ, ਭਾਈ ਮੇਹਰ ਸਿੰਘ, ਭਾਈ ਸਰੂਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਗਮੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਸੰਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

 

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ