Friday, September 20, 2024

Chandigarh

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

September 19, 2024 12:32 PM
SehajTimes

ਡਾ ਬਲਜੀਤ ਕੌਰ ਨੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਿਵਲ ਸਕੱਤਰੇਤ ਵਿਖੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਵੱਖ-ਵੱਖ ਮੁੱਦਿਆਂ 'ਤੇ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ.ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨਾਲ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਡਾ ਬਲਜੀਤ ਕੌਰ ਨੂੰ ਆਪਣੀ ਮੰਗਾਂ, ਅਬਾਦੀ ਅਨੁਸਾਰ ਰਾਖਵਾਂਕਰਨ ਲਾਗੂ ਕਰਨ ਸਬੰਧੀ, ਵਿਭਾਗੀ ਭਰਤੀਆਂ ਅਤੇ ਤਰੱਕੀਆਂ ਦੌਰਾਨ ਓਪਨ ਮੈਰਿਟ ਰਿਜ਼ਰਵ ਸ਼੍ਰੇਣੀ ਉਮੀਦਵਾਰ (ਜਨਰਲ ਕੈਟਾਗਿਰੀ ਉਮੀਦਵਾਰ ਦੀ ਮੈਰਿਟ ਤੱਕ ਸਾਰੇ ਰਿਜਰਵ ਸ਼੍ਰੇਣੀ ਉਮੀਦਵਾਰਾਂ) ਨੂੰ ਰੋਸਟਰ ਨੁਕਤਿਆਂ ਉੱਤੇ ਰਾਖਵਾਂਕਰਨ ਵਿੱਚ ਨਾ ਗਿਣਨ ਸਬੰਧੀ, ਵਿਭਾਗੀ ਭਰਤੀਆਂ ਦੌਰਾਨ ਰਿਜ਼ਰਵ ਸ਼੍ਰੇਣੀ ਉਮੀਦਵਾਰਾਂ ਨੂੰ ਅੰਕਾਂ ਅਤੇ ਅਪਲਾਈ ਫੀਸਾਂ ਵਿੱਚ ਬਣਦੀ ਛੋਟ ਦੇਣ ਸਬੰਧੀ, ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਸਮੇਂ ਰਾਖਵਾਂਕਰਨ ਲਾਗੂ ਕਰਨ ਸਬੰਧੀ ਅਤੇ ਸਿੱਖਿਆ ਬੋਰਡ ਵੱਲੋਂ ਐਸ.ਸੀ ਅਤੇ ਬੀ.ਸੀ ਵਿਦਿਆਰਥੀਆਂ ਤੋਂ ਲਈ ਜਾਂਦੀ ਪ੍ਰੀਖਿਆ ਫੀਸ ਬੰਦ ਕਰਦੇ ਹੋਏ ਇਸਦੀ ਅਦਾਇਗੀ ਸਮਾਜਿਕ ਨਿਆਂ ਵਿਭਾਗ ਵੱਲੋਂ ਕਰਨ ਸਬੰਧੀ ਆਦਿ ਮੰਗਾਂ ਤੋਂ ਜਾਣੂ ਕਰਵਾਇਆ ਗਿਆ। ਡਾ ਬਲਜੀਤ ਕੌਰ ਨੇ ਯੂਨੀਅਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਅਨੁਸੂਚਿਤ ਜਾਤੀ ਤੇ ਪੱਛੜੇ ਵਰਗਾਂ ਦੇ ਨੋਜਵਾਨਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। ਇਸ ਉਦੇਸ਼ ਦੀ ਪੂਰਤੀ ਲਈ ਵਿਭਾਗ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ