Saturday, April 19, 2025

Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

September 19, 2024 07:16 PM
SehajTimes

ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਬਾਰੇ ਕਿਸੇ ਵੀ ਸਮੇਂ ਨੋਟੀਫਿਕੇਸ਼ਨ ਜਾਰੀ ਹੋ ਸਕਦਾ ਹੈ ਇਸ ਲਈ ਇਨ੍ਹਾਂ ਚੋਣਾਂ ਲਈ ਮਾਡਲ ਕੋਡ ਆਫ ਕੰਡਕਟ ਲਾਗੂ ਹੋਣ ਤੋਂ ਪਹਿਲਾਂ-ਪਹਿਲਾਂ ਸਮੂਹ ਅਧਿਕਾਰੀ ਆਪੋ ਆਪਣੇ ਵਿਭਾਗਾਂ ਨਾਲ ਸਬੰਧਤ ਤਿਆਰੀਆਂ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਇਹ ਹਦਾਇਤਾਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਚਾਇਤੀ ਚੋਣਾਂ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਕੀਤੀਆਂ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਵੀ ਆਦੇਸ਼ ਦਿੱਤੇ ਕਿ ਪੰਚਾਇਤੀ ਚੋਣਾਂ ਸਬੰਧੀ ਪ੍ਰਿੰਟਿੰਗ ਦੀ ਕਾਰਵਾਈ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਡਾ. ਸੋਨਾ ਥਿੰਦ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਅਗਾਮੀ ਪੰਚਾਇਤੀ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ਵਾਸਤੇ ਚੋਣ ਅਮਲੇ ਦੀ ਡਿਊਟੀ ਲਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾਣ ਤਾਂ ਜੋ ਚੋਣਾਂ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਕਮੇਟੀਆਂ ਬਣਾ ਕੇ ਉਨ੍ਹਾਂ ਦੇ ਨੋਡਲ ਅਫਸਰ ਨਿਯੁਕਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਚੋਣਾ ਸਬੰਧੀ ਸਮੇਂ-ਸਮੇਂ ਤੇ ਜਾਰੀ ਹੋਣ ਵਾਲੀਆਂ ਹਦਾਇਤਾਂ ਦੀ ਇੰਨ ਬਿੰਨ ਰੂਪ ਵਿੱਚ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤੀ ਚੋਣਾ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਵੇ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਕੁੱਲ 5 ਬਲਾਕਾਂ ਸਰਹਿੰਦ, ਬਸੀ ਪਠਾਣਾ, ਅਮਲੋਹ, ਖਮਾਣੋ ਤੇ ਖੇੜਾ ਵਿੱਚ 429 ਸਰਪੰਚਾਂ ਅਤੇ 2377 ਪੰਚਾਂ ਲਈ ਵੋਟਿੰਗ ਹੋਣੀ ਹੈ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਚਾਇਤੀ ਚੋਣਾਂ ਲਈ ਸਥਾਪਤ ਕੀਤੇ ਜਾਣ ਵਾਲੇ ਪੋਲਿੰਗ ਬੂਥਾਂ ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ ਅਤੇ ਸੈਂਸਟਿਵ ਤੇ ਹਾਈਪਰ ਸੈਂਸਟਿਵ ਪੋਲਿੰਗ ਬੂਥਾਂ ਤੇ ਸੁਰੱਖਿਆ ਪ੍ਰਬੰਧ ਹੋਰ ਜਿਆਦਾ ਮਜਬੂਤ ਕੀਤੇ ਜਾਣ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਆਦੇਸ਼ ਦਿੱਤੇ ਕਿ ਪੰਚਾਇਤੀ ਚੋਣਾਂ ਲਈ ਸਰਪੰਚਾਂ ਤੇ ਪੰਚਾਂ ਦੀ ਰਿਜ਼ਰਵੇਸ਼ਨ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸਮਤ ਵਿਜੈ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਸੰਜੀਵ ਕੁਮਾਰ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਐਸ.ਡੀ.ਐਮ. ਅਮਲੋਹ ਸ਼੍ਰੀ ਕਰਨਦੀਪ ਸਿੰਘ, ਖੇਤਰੀ ਟਰਾਂਸਪੋਰਟ ਅਫਸਰ ਸ਼੍ਰੀ ਨਮਨ ਮੜਕਨ, ਡੀ.ਐਸ.ਪੀ. (ਹੈ/ਕੁ) ਸ਼੍ਰੀ ਰਾਜਪਾਲ ਸਿੰਘ ਗਿੱਲ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਦੇਵੇ ਐਮ.ਐਸ.ਪੀ., ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ-ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ ਸਰਕਾਰ : ਡਿੰਪਾ 

ਲਾਇਨਜ ਕਲੱਬ ਦਾ ਵਫ਼ਦ ਐਸ ਪੀ ਦਵਿੰਦਰ ਅੱਤਰੀ ਨੂੰ ਮਿਲਿਆ 

ਸੁਨਾਮ 'ਚ ਨਵੀਂ ਜਗ੍ਹਾ ਤੇ ਬਣੇਗਾ ਬੱਸ ਅੱਡਾ

ਯੁੱਧ ਨਸ਼ਿਆਂ ਵਿਰੁੱਧ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ