Friday, September 20, 2024

Chandigarh

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

September 19, 2024 08:10 PM
SehajTimes

ਚੰਡੀਗੜ੍ਹ : Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਇਹ ਮੁਕੱਦਮਾ ਮਲੋਆ ਕਲੋਨੀ, ਚੰਡੀਗੜ੍ਹ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ ਵਿੱਚ ਉਸਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ 15000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਪਾਏ ਗਏ ਹਨ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ