Friday, September 20, 2024

Malwa

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਆਉਂਦੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ

September 20, 2024 12:53 PM
SehajTimes

ਕਿਹਾ, ਮੰਡੀਆਂ 'ਚ ਸਫ਼ਾਈ, ਪੀਣ ਵਾਲੇ ਪਾਣੀ ਤੇ ਲਾਈਟਾਂ ਦੇ ਪ੍ਰਬੰਧ ਹੁਣੇ ਯਕੀਨੀ ਬਣਾਏ ਜਾਣ

ਜ਼ਿਲ੍ਹੇ ਦੀਆਂ ਮੰਡੀਆਂ 'ਚ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ

ਪਟਿਆਲਾ : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਆਉਂਦੇ ਖਰੀਫ਼ ਸੀਜ਼ਨ ਦੌਰਾਨ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਲਈ ਬਾਰਦਾਨਾ, ਟ੍ਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਤੇਜ਼ੀ ਨਾਲ ਮੁਕੰਮਲ ਕੀਤੇ ਜਾਣ ਦੇ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ 'ਚ ਆਪਣੀ ਜਿਣਸ ਲੈਕੇ ਆਉਣ ਵਾਲੇ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 109 ਮੰਡੀਆਂ ਖਰੀਦ ਕੇਂਦਰਾਂ ਵਜੋਂ ਅਧਿਸੂਚਿਤ ਕਰ ਦਿੱਤੀਆਂ ਗਈਆਂ ਹਨ ਅਤੇ ਆਰਜ਼ੀ ਖਰੀਦ ਕੇਂਦਰਾਂ ਦੀ ਸਥਾਪਤੀ ਨੂੰ ਅੰਤਮ ਰੂਪ ਦਿੱਤਾ ਜਾ ਰਿਹਾ ਹੈ, ਜੋ ਲੋੜ ਮੁਤਾਬਕ ਜਨਤਕ ਸਥਾਨਾਂ 'ਤੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸੀਜ਼ਨ ਦੌਰਾਨ ਆਮ ਲੋਕਾਂ ਨੂੰ ਆਵਾਜਾਈ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ 'ਚ ਹਾਜ਼ਰ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਨੂੰ ਖਰੀਦ ਸੀਜ਼ਨ ਤੋਂ ਪਹਿਲਾਂ ਮੰਡੀਆਂ 'ਚ ਸਫ਼ਾਈ, ਪਾਣੀ, ਤਰਪਾਲਾਂ, ਲਾਈਟਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਉਹ ਨਿਜੀ ਤੌਰ 'ਤੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ, ਇਸ ਲਈ ਮੰਡੀਆਂ 'ਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਾਥਰੂਮਾਂ ਦੀ ਸਫ਼ਾਈ, ਲਾਈਟਾਂ ਆਦਿ ਦੇ ਪ੍ਰਬੰਧ ਹੁਣੇ ਤੋਂ ਹੀ ਯਕੀਨੀ ਬਣਾਏ ਜਾਣ।  ਉਨ੍ਹਾਂ ਨੇ ਨਮੀ ਮਾਪਕ ਯੰਤਰਾਂ ਦੀ ਵਿਸ਼ੇਸ਼ ਤੌਰ 'ਤੇ 'ਕੈਲੀਬ੍ਰੇਸ਼ਨ' ਕਰਨ ਲਈ ਆਖਿਆ ਤਾਂ ਜੋ ਮੰਡੀਆਂ 'ਚ ਆਉਣ ਵਾਲੀ ਜਿਣਸ 'ਚ ਨਮੀ ਤੈਅ ਮਿਆਰਾਂ ਤੋਂ ਵੱਧ ਨਾ ਹੋਵੇ।
ਇਸ ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਐਸ.ਡੀ.ਐਮ. ਅਰਵਿੰਦ ਕੁਮਾਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਰਵਿੰਦਰਪਾਲ ਸਿੰਘ ਚੱਠਾ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਸ਼ਾਮਲ ਸਨ।

Have something to say? Post your comment

 

More in Malwa

ਘਰੇਲੂ ਬਗੀਚੀ ਵਿਚ ਸਬਜ਼ੀਆਂ ਜ਼ਰੂਰ ਬੀਜੋ

ਬਾਬਾ ਸੁੱਖਾ ਸਿੰਘ ਕਲੋਨੀ ਬਾਰੇ ਪੁਲਿਸ ਕੋਲ ਕੋਈ ਸ਼ਿਕਾਇਤ ਨਹੀਂ ਆਈ : ਮੁੱਖ ਥਾਣਾ ਅਫਸਰ

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ