ਪਟਿਆਲਾ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਦਫਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ ਨਿਰਦੇਸ਼ ਅਨੁਸਾਰ ਰਾਸ਼ਟ੍ਰੀਯ ਅਵਿਸ਼ਕਾਰ ਅਭਿਆਨ ਅਧੀਨ ਆਰਟੀਫਿਸ਼ਲ ਇੰਟੈਲੀਜੈਂਸ ਦੇ ਫਾਇਦੇ ਅਤੇ ਨੁਕਸਾਨ ਬਾਰੇ ਲੈਕਚਰ ਕਮ ਭਾਸ਼ਣ ਮੁਕਾਬਲੇ ਆਯੋਜਿਤ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ ਦੀ ਸਰਪ੍ਰਸਤੀ ਹੇਠ ਜਿਲ੍ਹਾ ਪਟਿਆਲਾ ਦੇ ਮੁਕਾਬਲੇ ਸਸਸਸ ਮਾਡਲ ਟਾਊਨ ਪਟਿਆਲਾ ਵਿਖੇ ਕਰਵਾਏ ਗਏ ਜਿਸ ਪਿਛਲੇ ਦਿਨੀ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਬਲਾਕ ਪੱਧਰੀ ਮੁਕਾਬਲਿਆਂ ਦੇ ਪਹਿਲੇ ਸਥਾਨਾਂ ਤੇ ਰਹਿਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਉਹਨਾਂ ਦੇ ਗਾਇਡ ਅਧਿਆਪਕਾਂ ਨੇ ਭਾਗ ਲਿਆ।
ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਅਰਪਿਤਾ ਸਸਸਸ ਮਾਡਲ ਟਾਊਨ ਪਟਿਆਲਾ ਨੇ ਪਹਿਲਾ, ਨਵਜੋਤ ਸਿੰਘ ਰਾਜਪੂਤ ਸਸਸਸ ਸਿਵਲ ਲਾਇਨ ਪਟਿਆਲਾ ਨੇ ਦੂਜਾ ਅਤੇ ਲਿਸ਼ਿਕਾ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਬਲਾਕ ਰਾਜਪੁਰਾ 2 ਨੇ ਤੀਜਾ ਸਥਾਨ ਹਾਸਲ ਕੀਤਾ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਡਾ: ਰਵਿੰਦਰਪਾਲ ਸਿੰਘ ਨੇ ਸਮੂਹ ਜੇਤੂ ਵਿਦਿਆਰਥੀਆਂ ਅਤੇ ਗਾਇਡ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ। ਇਸ ਮੌਕੇ ਮੁਕਾਬਲਿਆਂ ਦੀ ਜਜਮੈਂਟ ਅਮਰਦੀਪ ਸਿੰਘ ਫਿਜਿਕਸ ਲੈਕਚਰਾਰ ਸਕੂਲ ਆਫ ਐਮੀਨੈਂਸ ਫੀਲਖਾਨਾ, ਡਾ: ਜਸਵਿੰਦਰ ਸਿੰਘ ਨੈਸ਼ਨਲ ਅਵਾਰਡੀ ਫਿਜੀਕਸ ਲੈਕਚਰਾਰ ਸਸਸਸ ਕਲਿਆਣ ਅਤੇ ਦਿਨੇਸ਼ ਕੁਮਾਰ ਫਿਜਿਕਸ ਲੈਕਚਰਾਰ ਸਸਸਸ ਵਿਕਟੋਰੀਆ ਨੇ ਕੀਤੀ। ਇਸ ਮੌਕੇ ਪ੍ਰਿੰਸੀਪਲ ਰਜਨੀਸ਼ ਗੁਪਤਾ ਸਕੂਲ ਆਫ ਐਮੀਨੈਂਸ ਫੀਲਖਾਨਾ, ਪ੍ਰਿੰਸੀਪਲ ਕਰਮਜੀਤ ਕੌਰ ਸਕੰਸਸਸ ਸਨੌਰ ਅਤੇ ਪ੍ਰਿੰਸੀਪਲ ਨਰੇਸ਼ ਕੁਮਾਰੀ ਸਮਾਸਸਸ ਮਾਡਲ ਟਾਊਨ ਪਟਿਆਲਾ ਨੂੰ ਵਿਸ਼ੇਸ਼ ਮਹਿਮਾਨ ਵੱਜੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗਗਨਦੀਪ ਕੌਰ ਜ਼ਿਲ੍ਹਾ ਸਾਇੰਸ ਅਤੇ ਈਕੋ ਕਲੱਬ ਕੋਆਰਡੀਨੇਟਰ, ਨਤਾਲੀਆ ਸੂਦ, ਹਿਮਾਂਸ਼ੂ, ਵੱਖ-ਵੱਖ ਸਕੂਲਾਂ ਤੋਂ ਆਏ ਗਾਈਡ ਅਧਿਆਪਕ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਮੌਜੂਦ ਰਹੇ।